14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

"ਅਸੀਂ ਡਰਾਂਗੇ ਨਹੀਂ, ਅਸੀਂ ਪੰਜਾਬ ਵਿਰੋਧੀ ਤਾਕਤਾਂ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ- ਸੁਖਬੀਰ ਸਿੰਘ ਬਾਦਲ

ਦਿੱਲੀ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ ਦਵਿੰਦਰ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ...

Ad Position 21
No active advertisement
ਅਜੀਤ ਡੈਸਕ 14-08-2026

ਦਿੱਲੀ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ ਦਵਿੰਦਰ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਵੀਂ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ। ਕੱਲ੍ਹ ਮਹਾਰਾਸ਼ਟਰ ਦੇ ਸ੍ਰੀ ਨੰਦੇੜ ਸਾਹਿਬ ਵਿਚ ਹੋਏ ਹਮਲੇ ਤੋਂ ਬਾਅਦ, ਦਿੱਲੀ ਅਕਾਲੀ ਦਲ (ਬ) ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਦੌਰੇ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਵਿਕਰਮ ਸਿੰਘ ਮਜੀਠੀਆ ਵੀ ਉਨ੍ਹਾਂ ਨਾਲ ਮੌਜੂਦ ਸਨ।

ਦਿੱਲੀ ਹਵਾਈ ਅੱਡੇ 'ਤੇ ਪੱਤਰਕਾਰਾਂ ਅਤੇ ਸਮਰਥਕਾਂ ਨਾਲ ਗੱਲਬਾਤ ਕਰਦਿਆਂ, ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ "ਅਸੀਂ ਅਜਿਹੀਆਂ ਕਾਇਰਤਾਪੂਰਨ ਕਾਰਵਾਈਆਂ ਜਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਾਂ।

ਕੁਝ ਸਮਾਜ ਵਿਰੋਧੀ ਅਤੇ ਪੰਜਾਬ ਵਿਰੋਧੀ ਤੱਤ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਪਰ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਢਾਲ ਬਣ ਕੇ ਖੜ੍ਹਾ ਰਿਹਾ ਹੈ ਅਤੇ ਅਜਿਹੇ ਸਮਾਜ ਵਿਰੋਧੀ ਤੱਤਾਂ ਦੇ ਮਨਸੂਬਿਆਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗਾ।"
 

 

 

Ad Position 22
No active advertisement
ਪਿਛਲੀ ਖ਼ਬਰ ਦੋਵਾਂ (ਪੁਰਸ਼ ਅਤੇ ਮਹਿਲਾ) ਟੀਮਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ- CM ਮਾਨ ਅਗਲੀ ਖ਼ਬਰ ਹਰਿਆਣਾ ਪੁਲਿਸ ਵਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
Ad Position 24