ਚੰਡੀਗੜ੍ਹ, 14 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਤੋਂ ਹਾਕੀ ਵਰਲਡ ਕੱਪ ਦਾ ਸ਼ਾਨਦਾਰ ਆਗਾਜ਼ ਹੋ ਰਿਹਾ ਹੈ... ਪੰਜਾਬੀਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ 8 ਖਿਡਾਰੀ ਆਪਣੇ ਪੰਜਾਬ ਤੋਂ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਤੋਂ ਹੀ ਮਹਿਲਾ ਹਾਕੀ ਵਰਲਡ ਕੱਪ ਵੀ ਸ਼ੁਰੂ ਹੋ ਰਿਹਾ ਹੈ। ਵਰਲਡ ਕੱਪ 'ਚ ਦੇਸ਼ ਦੀ ਨੁਮਾਇੰਦਗੀ ਕਰ ਰਹੀਆਂ ਸਾਡੀਆਂ ਦੋਵਾਂ (ਪੁਰਸ਼ ਅਤੇ ਮਹਿਲਾ) ਟੀਮਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ 'ਚ ਮੋਹਰੀ ਸੂਬਾ ਬਣਾਉਣ ਅਤੇ ਆਪਣੇ ਖਿਡਾਰੀਆਂ ਦਾ ਮਾਣ ਵਧਾਉਣ ਲਈ ਸਾਡੀ ਸਰਕਾਰ ਲਗਾਤਾਰ ਯਤਨਸ਼ੀਲ ਹੈ... ਪੂਰੇ ਦੇਸ਼ ਦੀਆਂ ਦੁਆਵਾਂ ਤੁਹਾਡੇ ਨਾਲ ਹਨ, ਜਿੱਤ ਕੇ ਆਓ..