14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਭਾਜਪਾ ਨੇ ਆਜ਼ਾਦੀ ਦਿਵਸ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ’ਚ ਕੱਢੀ ਤਿਰੰਗਾ ਯਾਤਰਾ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਭਾਰਤੀ ਜਨਤਾ ਪਾਰਟੀ ਵਲੋਂ...

Ad Position 21
No active advertisement
ਅਜੀਤ ਡੈਸਕ 14-08-2026

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਭਾਰਤੀ ਜਨਤਾ ਪਾਰਟੀ ਵਲੋਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅੱਜ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿਖੇ ਤਿਰੰਗਾ ਯਾਤਰਾ ਕੱਢੀ ਗਈ। ਇਹ ਤਿਰੰਗਾ ਯਾਤਰਾ ਘਾਹ ਮੰਡੀ ਚੌਂਕ ਤੋਂ ਸ਼ੁਰੂ ਹੋ ਕੇ ਕੋਟਕਪੂਰਾ ਚੌਂਕ ਤੱਕ ਕੱਢੀ ਗਈ। ਤਿਰੰਗਾ ਯਾਤਰਾ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਹੱਥਾਂ ਵਿਚ ਰਾਸ਼ਟਰੀ ਝੰਡੇ ਫੜ ਕੇ ਦੇਸ਼ ਭਗਤੀ ਦੇ ਨਾਅਰੇ ਲਗਾਏ ਅਤੇ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਅਤੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ ਨੇ ਕਿਹਾ ਕਿ ਆਜ਼ਾਦੀ ਦਿਵਸ ਹਰੇਕ ਭਾਰਤੀ ਲਈ ਮਾਣ ਅਤੇ ਗੌਰਵ ਦਾ ਦਿਹਾੜਾ ਹੈ। ਦੇਸ਼ ਨੂੰ ਅੰਗਰੇਜ਼ੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਹਜ਼ਾਰਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੀਏ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਤਿਰੰਗਾ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਦਾ ਪ੍ਰਤੀਕ ਹੈ ਅਤੇ ਇਸ ਨਾਲ ਹਰੇਕ ਭਾਰਤੀ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਤਿਰੰਗਾ ਯਾਤਰਾ ਦਾ ਮੁੱਖ ਉਦੇਸ਼ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂੰ ਕਰਵਾਉਣਾ ਹੈ।

ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਮਜ਼ਬੂਤੀ ਲਈ ਸਾਨੂੰ ਸਾਰੇ ਮਤਭੇਦਾਂ ਤੋਂ ਉੱਪਰ ਉੱਠ ਕੇ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ।

ਤਿਰੰਗਾ ਯਾਤਰਾ ਦੌਰਾਨ ਸ਼ਹਿਰ ਦਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਰਸਤੇ ਵਿਚ ਲੋਕਾਂ ਵਲੋਂ ਵੀ ਤਿਰੰਗਾ ਯਾਤਰਾ ਦਾ ਸਵਾਗਤ ਕੀਤਾ ਗਿਆ। ਭਾਜਪਾ ਵਰਕਰਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਯਾਤਰਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਤੋਂ ਇਲਾਵਾ ਪਾਰਟੀ ਸਮਰਥਕ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ 20 ਸਾਲਾ ਪੰਜਾਬਣ ਦੀ ਦਰਦਨਾਕ ਹਾਦਸੇ ’ਚ ਮੌਤ ਅਗਲੀ ਖ਼ਬਰ ਹਾਕੀ ਵਿਸ਼ਵ ਕੱਪ ਅੱਜ ਤੋਂ, ਵੇਲਜ਼ ਵਿਰੁੱਧ ਅੱਜ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ ਭਾਰਤ
Ad Position 24