14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੇਂਦਰੀ ਜੇਲ੍ਹ ਵਿਚ ਸਾਥੀ ਹਵਾਲਾਤੀਆਂ ਵਲੋਂ ਇਕ ਹਵਾਲਾਤੀ ਦੀ ਕੁੱਟਮਾਰ

ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਨੂੰ ਪੁਰਾਣੀ ਰੰਜਿਸ਼...

Ad Position 21
No active advertisement
ਅਜੀਤ ਡੈਸਕ 14-08-2026

ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਥੀ ਹਵਾਲਾਤੀਆਂ ਵਲੋਂ ਕੁੱਟਮਾਰ ਕਰਕੇ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਸਪਤਾਲ ਵਿਚ ਜੇਰੇ ਇਲਾਜ ਅਮਰੀਕ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਕਰਤਾਰਪੁਰ ਨੇ ਦੱਸਿਆ ਕਿ ਉਹ ਨਸ਼ੇ ਦੇ ਮਾਮਲੇ ਵਿਚ ਬੀਤੇ ਦਿਨ ਹੀ ਜੇਲ੍ਹ ਵਿਚ ਗਿਆ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਜੇਲ੍ਹ ਵਿਚ ਬੰਦ ਅੱਧੀ ਦਰਜਨ ਦੇ ਕਰੀਬ ਹਵਾਲਾਤੀਆਂ ਨੇ ਉਸ 'ਤੇ ਹਮਲਾ ਕਰ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ।

ਜਿਸਨੂੰ ਜੇਲ੍ਹ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਿੱਥੇ ਡਿਊਟੀ ਡਾ. ਯੁਕਤਾ ਵਲੋਂ ਉਸਦਾ ਇਲਾਜ ਜਾਰੀ ਹੈ ਤੇ ਉਸਦੀ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਕਿਸਾਨ ਧਰਨੇ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਰਾਤ 9:30 ਵਜੇ ਧਰਨਾ ਸਮਾਪਤ ਅਗਲੀ ਖ਼ਬਰ 'ਆਪ' ਵਲੋਂ ਗੁਰਦਾਸਪੁਰ, ਤਰਨਤਾਰਨ ਅਤੇ ਪਟਿਆਲਾ ਸ਼ਹਿਰੀ ਤੋਂ ਜ਼ਿਲ੍ਹਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ
Ad Position 24