ਗੁਰਦਾਸਪੁਰ, 15 ਅਗਸਤ (ਅਸ਼ੋਕ ਸ਼ਰਮਾ)- ਅੱਜ 80ਵੇਂ ਆਜ਼ਾਦੀ ਦਿਵਸ ਮੌਕੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਆਦਿਤਿਆ ਉਪਲ ਵੀ ਮੌਜੂਦ ਸਨ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।