ਫਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ)- ਆਜ਼ਾਦੀ ਦਿਹਾੜੇ ਮੌਕੇ ਛਾਉਣੀ ਦੇ ਕੰਟੋਨਮੈਂਟ ਬੋਰਡ ਗਰਾਉਂਡ ਵਿਚ ਹੋਏ ਸੂਬਾ ਪੱਧਰੀ ਸਮਾਗਮ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਹੁੰਚੇ ਹੋਏ ਸਨl ਉਥੇ ਹੀ ਪੁਲਿਸ ਵਾਲਿਆਂ ਵਲੋਂ ਫਿਰੋਜ਼ਪੁਰ ਦੀ ਮਹਿਲਾ ਆਗੂ ਅਤੇ ਮੰਡੀ ਬੋਰਡ ਛਾਉਣੀ ਦੀ ਮੈਂਬਰ ਮਨਜੀਤ ਕੌਰ ਅਤੇ ਉਸਦੇ ਪਤੀ ਫੌਜੀ ਸੁਬੇਗ ਸਿੰਘ ਨੂੰ ਸਮਾਗਮ ਦੇ ਅੰਦਰ ਜਾਣ ਤੋਂ ਰੋਕਿਆ ਗਿਆ l
ਜਿਸ ਤੋਂ ਲੈ ਕੇ ਉਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਜ਼ਾਹਿਰ ਕੀਤਾ ਗਿਆ ਅਤੇ ਕਿਹਾ ਗਿਆ ਕਿ ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਕਰਕੇ ਉਹ ਸਮਾਗਮ ਦੇਖਣ ਤੋਂ ਵਾਂਝੇ ਹੋਏ ਹਨ l ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਵੀ ਕਈ ਸਮਾਗਮਾਂ ਵਿਚ ਉਨ੍ਹਾਂ ਨਾਲ ਅਜਿਹਾ ਹੋ ਚੁੱਕਿਆ ਹੈ ਜਿਸ ਪਿੱਛੇ ਕਿਸੇ ਸਿਆਸੀ ਆਗੂ ਦਾ ਹੱਥ ਹੋ ਸਕਦਾ ਹੈ l