15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਐੱਸ.ਐੱਸ.ਐੱਫ ਰਾਹੀਂ ਸੂਬੇ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ- ਮੁੱਖ ਮੰਤਰੀ ਭਗਵੰਤ ਮਾਨ

ਫ਼ਿਰੋਜ਼ਪੁਰ, 15 ਅਗਸਤ- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ 80ਵੇਂ ਆਜ਼ਾਦੀ ਦਿਹਾੜੇ ਮੌਕੇ...

Ad Position 21
No active advertisement
ਅਜੀਤ ਡੈਸਕ 15-08-2026

ਫ਼ਿਰੋਜ਼ਪੁਰ, 15 ਅਗਸਤ- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ 80ਵੇਂ ਆਜ਼ਾਦੀ ਦਿਹਾੜੇ ਮੌਕੇ ਫ਼ਿਰੋਜ਼ਪੁਰ ਦੀ ਪਵਿੱਤਰ ਧਰਤੀ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਅਤੇ ਹੋਰ ਕੌਮੀ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਸਿਰਜਣ ਲਈ ਅਸੀਂ ਲਗਾਤਾਰ ਕਾਰਜਸ਼ੀਲ ਹਾਂ... 69,093 ਨੌਜਵਾਨਾਂ ਨੂੰ ਨੌਕਰੀਆਂ, ਖੇਤਾਂ ਤੱਕ 88% ਨਹਿਰੀ ਪਾਣੀ, ਸਿੱਖਿਆ/ਸਿਹਤ ਕ੍ਰਾਂਤੀ ਅਤੇ ਐੱਸ.ਐੱਸ.ਐੱਫ ਰਾਹੀਂ ਸੂਬੇ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਆਓ, ਮਿਲ ਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੀਏ... ਸਭ ਨੂੰ ਆਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਮੁਬਾਰਕਾਂ।

Ad Position 22
No active advertisement
ਪਿਛਲੀ ਖ਼ਬਰ ਅਟਾਰੀ ਸਰਹੱਦ ਤੇ ਡੀ.ਆਈ.ਜੀ. ਬੀ.ਐਸ.ਐਫ. ਨੇ ਲਹਿਰਾਇਆ ਝੰਡਾ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੌਕੇ ਆਪ ਦੀ ਮਹਿਲਾ ਆਗੂ ਅਤੇ ਪਤੀ ਨੂੰ ਪੁਲਿਸ ਨੇ ਸਮਾਗਮ ਵਿਚ ਜਾਣ ਤੋਂ ਰੋਕਿਆ
Ad Position 24