15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

80ਵੇਂ ਸੁਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬਠਿੰਡਾ ’ਚ ਲਹਿਰਾਇਆ ਤਿਰੰਗਾ

ਬਠਿੰਡਾ, 15 ਅਗਸਤ (ਅੰਮਿ੍ਤਪਾਲ ਸਿੰਘ ਵਲਾਣ)- 80ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਬਠਿੰਡਾ ਦੇ ਸ਼ਹੀਦ ਭਗਤ ਸਿੰਘ...

Ad Position 21
No active advertisement
ਅਜੀਤ ਡੈਸਕ 15-08-2026

ਬਠਿੰਡਾ, 15 ਅਗਸਤ (ਅੰਮਿ੍ਤਪਾਲ ਸਿੰਘ ਵਲਾਣ)- 80ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਅਤੇ ਕੌਮੀ ਏਕਤਾ, ਅਖੰਡਤਾ ਤੇ ਤਰੱਕੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਅਧਿਕਾਰੀਆਂ-ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਐਸ. ਏ. ਐਸ. ਨਗਰ. ਪ੍ਰਸ਼ਾਸਨ ਵਲੋਂ ਸਮੂਹ ਸਕੂਲਾਂ ਵਿਚ 17 ਅਗਸਤ ਦੀ ਛੁੱਟੀ ਦਾ ਐਲਾਨ ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਡਿਟੇਨ
Ad Position 24