15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼੍ਰੋਮਣੀ ਕਮੇਟੀ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ...

Ad Position 21
No active advertisement
ਅਜੀਤ ਡੈਸਕ 15-08-2026

ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। 

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਦੇ ਸਿੱਖ ਦੀ ਸਭ ਤੋਂ ਵੱਡੀ ਤਾਕਤ ਗੁਰਬਾਣੀ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਗੁਰੂ ਦੇ ਸਿੱਖ ਉੱਤੇ ਕੋਈ ਔਖੀ ਘੜੀ ਆਈ, ਉਸ ਨੇ ਗੁਰਬਾਣੀ ਨੂੰ ਆਪਣਾ ਆਸਰਾ ਬਣਾਇਆ ਅਤੇ ਗੁਰੂ ਦੇ ਸਨਮੁਖ ਹੋ ਕੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਜੀ ਦਾ ਇਤਿਹਾਸ ਵੀ ਸਿੱਖ ਦੀ ਗੁਰੂ ’ਤੇ ਸੱਚੀ ਨਿਸ਼ਠਾ ਅਤੇ ਭਰੋਸੇ ਦਾ ਪ੍ਰਤੀਕ ਹੈ। ਇਸੇ ਤਰ੍ਹਾਂ ਭਾਈ ਲੱਖੀ ਸ਼ਾਹ ਵਣਜਾਰਾ ਜੀ ਦਾ ਜੀਵਨ ਵੀ ਗੁਰੂ ਪ੍ਰਤੀ ਸਮਰਪਣ ਦੀ ਅਦੁੱਤੀ ਮਿਸਾਲ ਹੈ।

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਨੇ ਆਪਣੇ ਘਰ ਨੂੰ ਅੱਗ ਲਗਾ ਕੇ ਗੁਰੂ ਸਾਹਿਬ ਦੇ ਪਾਵਨ ਸਰੀਰ ਦਾ ਸਸਕਾਰ ਕੀਤਾ। ਇਹ ਗੁਰੂ ਪ੍ਰਤੀ ਅਜਿਹੀ ਅਟੁੱਟ ਸ਼ਰਧਾ ਸੀ, ਜਿਸ ਨੇ ਭਾਈ ਲੱਖੀ ਸ਼ਾਹ ਵਣਜਾਰਾ ਜੀ ਦੇ ਨਾਮ ਨੂੰ ਸਿੱਖ ਇਤਿਹਾਸ ਵਿਚ ਸਦਾ ਲਈ ਅਮਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਗੁਰਸਿੱਖਾਂ ਦਾ ਇਤਿਹਾਸ ਸਾਨੂੰ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਸਮਾਗਮ ਵਿਚ ਪੁੱਜੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ ਅਤੇ ਸਿੱਖ ਕੌਮ ਨੂੰ ਇਨ੍ਹਾਂ ਦੀ ਦੇਣ ’ਤੇ ਸਦਾ ਮਾਣ ਰਹੇਗਾ।

ਉਨ੍ਹਾਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਉਹ ਪਰਉਪਕਾਰੀ ਪੁਰਸ਼ ਸਨ, ਜਿਨ੍ਹਾਂ ਭਟਕਦੀਆਂ ਹੋਈਆਂ ਸੰਗਤਾਂ ਨੂੰ ਸੱਚੇ ਗੁਰੂ ਦੇ ਲੜ ਲਾਇਆ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਤੇ ਭਾਈ ਲੱਖੀ ਸ਼ਾਹ ਵਰਗੀਆਂ ਗੁਰੂ ਨੂੰ ਸਮਰਪਿਤ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਸਿੱਖੀ ਮਾਰਗ ’ਤੇ ਚਲਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਇਨ੍ਹਾਂ ਸ਼ਖ਼ਸੀਅਤਾਂ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਣ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਤੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਇਤਿਹਾਸ ਦੀ ਸਾਂਝ ਪਾਈ ਅਤੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਹਾਜ਼ਰੀ ਭਰੀ।

ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਓ.ਐਸ.ਡੀ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਸਾਬਕਾ ਪ੍ਰਧਾਨ ਸ. ਰਘਬੀਰ ਸਿੰਘ ਬੱਬੀ, ਮੀਤ ਪ੍ਰਧਾਨ ਸ. ਸੁਰਿੰਦਰ ਸਿੰਘ, ਬੀਬੀ ਮਲਕੀਤ ਕੌਰ ਜਨਸੂਆ ਯੂਐਸਏ, ਬੀਬੀ ਪ੍ਰਭਜੋਤ ਕੌਰ ਯੂਐਸਏ, ਸ. ਬਲਵਿੰਦਰ ਸਿੰਘ, ਸ. ਬਲਕਾਰ ਸਿੰਘ, ਸ. ਪਰਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਸਤਵੰਤ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਦਰਿਆ ਬਿਆਸ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਧਰਨਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ
Ad Position 24