15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਭਾਜਪਾ ਨੇ ਕੱਢੀ ਤਿਰੰਗਾ ਯਾਤਰਾ

ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਗਸਤ (ਪ੍ਰਮਿੰਦਰ ਸਿੰਘ ਜੋਸਨ/ਅੰਮ੍ਰਿਤਪਾਲ ਸਿੰਘ) - ਭਾਰਤੀ ਜਨਤਾ ਪਾਰਟੀ ਵਲੋਂ ਜੰਡਿਆਲਾ ਗੁਰੂ ਚ ਆਜ਼ਾਦੀ ਦਿਹਾੜਾ ਭਾਜਪਾ ਦੇ ਸੂਬਾਈ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਾਜੀਵ ਕੁਮਾਰ ਮਾਣਾ ਦੀ ਅਗਵਾਈ ...

Ad Position 21
No active advertisement
ਅਜੀਤ ਡੈਸਕ 15-08-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਗਸਤ (ਪ੍ਰਮਿੰਦਰ ਸਿੰਘ ਜੋਸਨ/ਅੰਮ੍ਰਿਤਪਾਲ ਸਿੰਘ) - ਭਾਰਤੀ ਜਨਤਾ ਪਾਰਟੀ ਵਲੋਂ ਜੰਡਿਆਲਾ ਗੁਰੂ ਚ ਆਜ਼ਾਦੀ ਦਿਹਾੜਾ ਭਾਜਪਾ ਦੇ ਸੂਬਾਈ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਾਜੀਵ ਕੁਮਾਰ ਮਾਣਾ ਦੀ ਅਗਵਾਈ ਹੇਠ ਤਿਰੰਗਾ ਮਾਰਚ ਕੱਢ ਕੇ ਬੜੇ ਸ਼ਰਧਾ ਸਤਿਕਾਰ ਨਾਲ ਮਨਾਇਆ  ਗਿਆ । ਇਸ ਮੌਕੇ ਭਾਜਪਾ ਆਗੂਆਂ, ਰਾਜੀਵ ਕੁਮਾਰ ਮਾਣਾ,  ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਕੰਵਰਬੀਰ ਸਿੰਘ ਮੰਜਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਤਿਰੰਗੇ ਝੰਡੇ ਹੱਥਾਂ ਵਿਚ ਫੜ ਕੇ ਭਾਰਤ  ਮਾਤਾ ਦੀ ਜੈ ਦੇ ਨਾਅਰੇ ਲਗਾਉਂਦਿਆਂ ਜੰਡਿਆਲਾ ਗੁਰੂ ਸ਼ਹਿਰ ਵਿਚ ਮਾਰਚ ਕੀਤਾ ਜੋ ਭਗਵਾਨ ਵਾਲਮੀਕ ਚੌਂਕ ਜੰਡਿਆਲਾ ਗੁਰੂ ਤੋਂ  ਸ਼ੁਰੂ ਹੋ  ਕੇ ਜੰਡਿਆਲਾ ਗੁਰੂ ਦੇ ਵੱਖ ਵੱਖ ਬਾਜ਼ਾਰਾਂ ਦੇ ਵਿਚੋਂ ਦੀ ਹੁੰਦਾ ਹੋਇਆ ਘਾਹ ਮੰਡੀ ਜਾ ਕੇ ਸਮਾਪਤ ਹੋਇਆ ।
ਰਾਜੀਵ ਕੁਮਾਰ ਮਾਣਾ ਨੇ ਕਿਹਾ ਕਿ ਅੱਜ ਅਸੀਂ ਸਾਰੇ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਸਾਡੇ ਮਹਾਨ ਸੂਰਬੀਰਾਂ ਨੇ ਸ਼ਹੀਦੀਆਂ ਦੇ ਕੇ ਪ੍ਰਾਪਤ ਕੀਤੀ ਹੈ। ਇਸ ਬਦਲੇ ਸਾਡੇ ਵੱਡੀ ਤਾਦਾਦ ਵਿਚ ਸੂਰਬੀਰ ਬਹਾਦਰਾਂ ਨੂੰ ਇਥੇ ਅਤੇ ਵਿਦੇਸ਼ਾਂ ਵਿਚ ਕੁਰਬਾਨੀਆਂ ਦੇਣੀਆਂ ਪਈਆਂ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਅਤੇ ਗੈਂਗਸਟਰਵਾਦ  ਨੂੰ ਠੱਲ੍ਹ ਪਾਉਣ ਲਈ ਸਰਕਾਰਾਂ ਹੁਣ ਤੱਕ ਬੁਰੀ ਤਰ੍ਹਾਂ ਫੇਲ੍ਹ ਹੋਈਆਂ ਹਨ ਅਤੇ ਜੰਡਿਆਲਾ ਗੁਰੂ ਸ਼ਹਿਰ ਵਾਸੀਆਂ ਨੂੰ ਫ਼ਿਰੌਤੀਆਂ ਲਈ ਆ ਰਹੀਆਂ ਕਾਲਾਂ ਨੇ ਉਨ੍ਹਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਉਹ ਡਰ ਅਤੇ ਸਹਿਮ ਦੇ ਸਾਏ ਹੇਠ ਜ਼ਿੰਦਗੀ ਬਤੀਤ ਕਰ ਰਹੇ ਹਨ ।
ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਕੰਵਰ ਬੀਰ ਸਿੰਘ ਮੰਜਿਲ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਅਤੇ ਸਾਰੇ ਪਾਸੇ ਕਤਲੋਗਾਰਦ, ਲੁੱਟਾਂ ਖੋਹਾਂ, ਫਿਰੌਤੀਆਂ ਦਾ ਬੋਲਬਾਲਾ ਹੈ ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਸ੍ਰੀਲੰਕਾ ਪਹਿਲਾ ਟੈਸਟ - ਦੇਵਦੱਤ ਪਡਿੱਕਲ ਦਾ ਸ਼ਾਨਦਾਰ ਸੈਂਕੜਾ ਅਗਲੀ ਖ਼ਬਰ ਰੇਲਵੇ ਸਟੇਸ਼ਨ ਰਾਮਾ ਮੰਡੀ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ
Ad Position 24