15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ 'ਚ ਫਾਹੇ ਨਾਲ ਲਟਕਦੇ ਪਾਏ ਗਏ

ਬੀਰਭੂਮ (ਪੱਛਮੀ ਬੰਗਾਲ), 16 ਅਗਸਤ - ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼ ਬੰਦੋਪਾਧਿਆਏ, ਆਪਣੇ ਪਾਰਟੀ ਦਫ਼ਤਰ ਵਿਚ ਫਾਹੇ ਨਾਲ ਲਟਕਦੇ ਹੋਏ ਮ੍ਰਿਤਕ ਪਾਏ...

Ad Position 21
No active advertisement
ਅਜੀਤ ਡੈਸਕ 16-08-2026

ਬੀਰਭੂਮ (ਪੱਛਮੀ ਬੰਗਾਲ), 16 ਅਗਸਤ - ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼ ਬੰਦੋਪਾਧਿਆਏ, ਆਪਣੇ ਪਾਰਟੀ ਦਫ਼ਤਰ ਵਿਚ ਫਾਹੇ ਨਾਲ ਲਟਕਦੇ ਹੋਏ ਮ੍ਰਿਤਕ ਪਾਏ ਗਏ। ਬੀਰਭੂਮ ਜ਼ਿਲ੍ਹਾ ਪੁਲਿਸ ਅਨੁਸਾਰ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿਚ ਮ੍ਰਿਤਕ ਨੇ ਲਿਖਿਆ ਹੈ ਕਿ "ਮੇਰੀ ਮੌਤ ਲਈ ਕੋਈ ਜ਼ਿੰਮੇਵਾਰ ਨਹੀਂ ਹੈ।": 
ਜਿਵੇਂ ਹੀ ਇਸ ਘਟਨਾ ਦੀ ਖ਼ਬਰ ਫੈਲੀ, ਰਾਮਪੁਰਹਾਟ ਵਿਚ ਸੋਗ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ਵਿਚ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਤੌਰ 'ਤੇ ਇਸ ਘਟਨਾ ਨੂੰ ਖੁਦਕੁਸ਼ੀ ਮੰਨਿਆ ਜਾ ਰਿਹਾ ਹੈ, ਹਾਲਾਂਕਿ ਮੌਤ ਦਾ ਅਸਲ ਕਾਰਨ ਵਿਸਥਾਰਤ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਆਸ਼ੀਸ਼ ਬੰਦੋਪਾਧਿਆਏ ਦੀ ਮੌਤ ਦੀ ਖ਼ਬਰ ਨਾਲ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀਆਂ ਦੇ ਦੂਸਰੇ ਦੌਰ ਦੀ ਸ਼ੁਰੂਆਤ ਅੱਜ ਤੋਂ ਅਗਲੀ ਖ਼ਬਰ ਅੱਜ ਖਨੌਰੀ ਤੋਂ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਪੰਜਾਬ ਹਰਿਆਣਾ ਬਾਰਡਰ ਸੀਲ
Ad Position 24