15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦੀ ਸੜਕ ਹਾਦਸੇ ਚ ਮੌਤ

ਸੁਨਾਮ ਉਧਮ ਸਿੰਘ ਵਾਲਾ (ਸੰਗਰੂਰ),16 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਇਕ ਧਾਰਮਿਕ ਯਾਤਰਾ ਤੋਂ...

Ad Position 21
No active advertisement
ਅਜੀਤ ਡੈਸਕ 16-08-2026

ਸੁਨਾਮ ਉਧਮ ਸਿੰਘ ਵਾਲਾ (ਸੰਗਰੂਰ),16 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਇਕ ਧਾਰਮਿਕ ਯਾਤਰਾ ਤੋਂ ਵਾਪਿਸ ਘਰ ਪਰਤ ਰਹੇ ਨੇੜਲੇ ਪਿੰਡ ਰਾਮਗੜ੍ਹ ਜਵੰਧਾ ਦੇ ਰਹਿਣ ਵਾਲੇ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਜੈ ਦੇਵ ਸ਼ਰਮਾ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ।

ਰਾਮਗੜ੍ਹ ਜਵੰਧਾ ਪਿੰਡ ਦੇ ਸਰਪੰਚ ਬਿੱਕਰ ਸਿੰਘ ਨੇ ਦੱਸਿਆ ਕਿ ਜੈ ਦੇਵ ਸ਼ਰਮਾ ਆਪਣੇ ਕੁਝ ਸਾਥੀਆਂ ਨਾਲ ਉਨ੍ਹਾਂ ਚੋਂ ਕੁਝ ਦੇ ਪਰਿਵਾਰਾਂ ਸਮੇਤ ਕਾਂਸ਼ੀ ਦੀ ਧਾਰਮਿਕ ਯਾਤਰਾ 'ਤੇ ਗਏ ਸਨ। ਯਾਤਰਾ ਤੋਂ ਵਾਪਸ ਪਰਤਦੇ ਸਮੇਂ ਉਨ੍ਹਾਂ ਦੀ ਗੱਡੀ ਅਚਾਨਕ ਹਰਿਆਣਾ ਦੇ ਕੈਥਲ ਨੇੜੇ ਹਾਦਸਾਗ੍ਰਸਤ ਹੋ ਗਈ।

ਜਿਸ ਕਾਰਨ ਗੱਡੀ ਵਿਚ ਸਵਾਰ ਸਾਰੇ ਯਾਤਰੀ ਗੰਭੀਰ ਜ਼ਖ਼ਮੀ ਹੋ ਗਏ। ਜਿੰਨ੍ਹਾ ਨੂੰ ਜੈ ਦੇਵ ਸ਼ਰਮਾ ਸਮੇਤ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਪਰ ਜੈ ਦੇਵ ਸ਼ਰਮਾ (47) ਪੁੱਤਰ ਜਗਦੀਸ਼ ਸ਼ਰਮਾ ਵਾਸੀ ਪਿੰਡ ਰਾਮਗੜ੍ਹ ਜਵੰਧਾ ਪਟਿਆਲੇ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਗਏ ਜਦੋਂ ਕਿ ਦੂਜੇ ਜ਼ਖ਼ਮੀਆਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਕੱਲ੍ਹ 17 ਅਗਸਤ ਨੂੰ ਜ਼ਿਲ੍ਹਾਂ ਗੁਰਦਾਸਪੁਰ ਅੰਦਰ ਸਮੂਹ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਲੋਕਲ ਛੁੱਟੀ ਘੋਸ਼ਿਤ ਅਗਲੀ ਖ਼ਬਰ ਹਰਿਆਣਾ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਦੇ ਛੇ ਮੈਂਬਰੀ ਵਫ਼ਦ ਦੀ ਮੀਟਿੰਗ ਜਾਰੀ
Ad Position 24