15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਬਸਪਾ ਦੇ ਸਾਬਕਾ ਸ਼ਹਿਰੀ ਪ੍ਰਧਾਨ ਸੁਰਿੰਦਰ ਸੀਂਹਮਾਰ ਸਾਥੀਆਂ ਸਮੇਤ ਆਪ ਵਿਚ ਸ਼ਾਮਿਲ

ਬਲਾਚੌਰ, 16 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਹੁਜਨ ਸਮਾਜ ਪਾਰਟੀ ਨਾਮਵਰ ਆਗੂ...

Ad Position 21
No active advertisement
ਅਜੀਤ ਡੈਸਕ 16-08-2026

ਬਲਾਚੌਰ, 16 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਹੁਜਨ ਸਮਾਜ ਪਾਰਟੀ ਨਾਮਵਰ ਆਗੂ ਠੇਕੇਦਾਰ ਸੁਰਿੰਦਰ ਸਿੰਘ ਸੀਂਹਮਾਰ ਪੁੱਤਰ ਸੂਬੇਦਾਰ ਗਿਆਨ ਚੰਦ ਜਿਸ ਨੇ ਬੀਤੇ ਦਿਨੀਂ  ਸ਼ਹਿਰੀ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਦੇ ਕੇ ਬਹੁਜਨ ਸਮਾਜ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਸੀ। ਅੱਜ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸਾਥੀਆਂ ਸਮੇਤ ਸ਼ਾਮਿਲ ਹੋ ਗਏ।

ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਠੇਕੇਦਾਰ ਸੁਰਿੰਦਰ ਸਿੰਘ ਸੀਂਹਮਾਰ, ਉਨ੍ਹਾਂ ਦੀ ਧਰਮ ਪਤਨੀ ਅਤੇ ਆਪ ਵਿਚ ਸ਼ਾਮਿਲ ਹੋਣ ਵਾਲੇ ਸਾਥੀਆਂ ਦਾ ਸਵਾਗਤ ਕਰਦਿਆਂ ਸਨਮਾਨ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ ਅਤੇ ਬਲਾਚੌਰ ਦੇ ਸਮੂਹ ਕੌਂਸਲਰ ਅਤੇ ਸੀਨੀਅਰ ਅਹੁੱਦੇਦਾਰ ਹਾਜ਼ਰ ਸਨ। ਵਰਨਣਯੋਗ ਹੈ ਕਿ ਠੇਕੇਦਾਰ ਸੁਰਿੰਦਰ ਸਿੰਘ ਸੀਂਹਮਾਰ 17 ਸਾਲ ਦੀ ਉਮਰ ਵਿਚ ਬਸਪਾ ਵਿਚ ਸ਼ਾਮਿਲ ਹੋ ਗਏ ਸਨ ਅਤੇ ਨਗਰ ਕੌਂਸਲ ਬਲਾਚੌਰ ਦੀਆਂ ਚੋਣਾ ਦੌਰਾਨ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਕਿਹਾ ਵਾਰਡ ਦੀ ਬੇਹਤਰੀ ਲਈ ਵੱਧ ਤੋਂ ਵੱਧ ਕੰਮ ਕਰਨਗੇ। ਬੀਬੀ ਕਟਾਰੀਆ ਨੇ ਆਖਿਆ ਕਿ ਬਲਾਚੌਰ ਦੀ ਸਿਆਸਤ ਵਿਚ ਠੇਕੇਦਾਰ ਸੁਰਿੰਦਰ ਸਿੰਘ ਸੀਂਹਮਾਰ ਦਾ ਵਿਸ਼ੇਸ਼ ਪ੍ਰਭਾਵ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਹਰ ਤਰ੍ਹਾਂ ਦੀ ਦੇਸ਼ ਵਿਰੋਧੀ ਸਾਜ਼ਿਸ਼ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ- ਧਾਲੀਵਾਲ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਦੋਵੇਂ ਕਾਤਲਾਨਾ ਹਮਲਿਆਂ ਦੀ ਐਨ. ਆਈ. ਏ. ਜਾਂਚ ਕਰਵਾਈ ਜਾਵੇ- ਹਰਸਿਮਰਤ ਕੌਰ ਬਾਦਲ
Ad Position 24