17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮਾਂ ਵਲੋਂ ਅੱਜ ਤੋਂ ਦੋ ਰੋਜ਼ਾ ਕਲਮਛੋੜ ਹੜਤਾਲ

ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 17 ਅਗਸਤ (ਇਕਬਾਲ ਸਿੰਘ ਸ਼ਾਂਤ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਯੂਨੀਅਨ ਨੇ ਸੂਬਾ ਪੱਧਰ 'ਤੇ ਅੱਜ ਤੋਂ ਦੋ ਰੋਜ਼ਾ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਦਾ ਐਲਾਨ ਕੀਤਾ ਹੈ। ਹੜਤਾਲ ਕਾਰਨ ਸੂਬੇ ਭਰ ਵਿਚ ਜ਼ਿਲ੍ਹਾ ਪੱਧਰ ਤੋਂ ਸਬ-ਤਹਿਸੀਲਾਂ ਤੱਕ ਮੰਤਰੀਅਲ ਮੁਲਾਜ਼ਮਾਂ ਦਾ ਦਫ਼ਤਰੀ ਕੰਮ ਪ੍ਰਭਾਵਿਤ ਹੋਵੇਗਾ।

Ad Position 21
No active advertisement
ਅਜੀਤ ਡੈਸਕ 17-08-2026

ਯੂਨੀਅਨ ਦੀ ਸੂਬਾਈ ਲੀਡਰਸ਼ਿਪ ਮੁਤਾਬਕ 9 ਅਗਸਤ ਨੂੰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ, ਜਿਸ ਕਰਕੇ  ਯੂਨੀਅਨ ਨੇ 17 ਅਤੇ 18 ਅਗਸਤ ਨੂੰ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਦਾ ਫੈਸਲਾ ਕੀਤਾ ਹੈ। ਇਹ ਸੰਘਰਸ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਹੋਈ ਮਹਾਂਰੈਲੀ ਉਪਰੰਤ ਵਿਉਂਤਬੰਦੀ ਤਹਿਤ ਮਘਿਆ ਹੈ। ਬੀਤੀ 7 ਅਗਸਤ ਨੂੰ ਸੈਕਟਰ-39 ਦੀ ਦਾਣਾ ਮੰਡੀ ਵਿਚ ਹੋਈ ਮਹਾਰੈਲੀ ਦੌਰਾਨ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਸਨ, ਜਿਸ ਕਰਕੇ ਕਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪੱਗਾਂ ਤੱਕ ਉੱਤਰ ਗਈਆਂ ਸਨ। 

ਇਸ ਮਗਰੋਂ ਯੂਨੀਅਨ ਨੇ 27 ਅਗਸਤ ਨੂੰ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਮਹਾਂ ਬੰਦ ਦਾ ਸੱਦਾ ਵੀ ਦਿੱਤਾ ਹੋਇਆ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਯੂਨੀਅਨ ਦੀਆਂ ਮੰਗਾਂ ਵਿਚ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਅਤੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਿਲ ਹਨ।

ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮੰਗਾਂ ਦੇ ਹੱਲ ਲਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ ਅਗਲੀ ਖ਼ਬਰ ਭਾਜਪਾ ’ਚ ਅੱਜ ਹੋ ਸਕਦੈ ਕੌਮੀ ਪੱਧਰ ’ਤੇ ਵੱਡਾ ਫੇਰਬਦਲ
Ad Position 24