17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਬਿਹਾਰ : ਅਸ਼ੋਕਧਾਮ ਵਿਖੇ ਭਗਦੜ 'ਚ 7 ਮੌਤਾਂ, ਕਈ ਜ਼ਖਮੀ

ਲਖੀਸਰਾਏ (ਬਿਹਾਰ), 17 ਅਗਸਤ - ਬਿਹਾਰ ਦੇ ਲਖੀਸਰਾਏ ਦੇ ਅਸ਼ੋਕਧਾਮ ਵਿਖੇ ਭਗਦੜ ਵਰਗੀ ਘਟਨਾ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ। ਕਈ ਜ਼ਖਮੀਆਂ ਦੀ ਖ਼ਬਰ ਹੈ।ਐਸਡੀਪੀਓ ਸ਼ਿਵਮ ਕੁਮਾਰ ਨੇ ਨਿਊਜ਼ ਏਜੰਸੀ ਨੂੰ ਦੱਸਿਆ, "ਸੱਤ ਲੋਕਾਂ ਦੀ ਮੌਤ ਦੀ ਖ਼ਬਰ ਮਿਲੀ...

Ad Position 21
No active advertisement
ਅਜੀਤ ਡੈਸਕ 17-08-2026

ਲਖੀਸਰਾਏ (ਬਿਹਾਰ), 17 ਅਗਸਤ - ਬਿਹਾਰ ਦੇ ਲਖੀਸਰਾਏ ਦੇ ਅਸ਼ੋਕਧਾਮ ਵਿਖੇ ਭਗਦੜ ਵਰਗੀ ਘਟਨਾ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ। ਕਈ ਜ਼ਖਮੀਆਂ ਦੀ ਖ਼ਬਰ ਹੈ।ਐਸਡੀਪੀਓ ਸ਼ਿਵਮ ਕੁਮਾਰ ਨੇ ਨਿਊਜ਼ ਏਜੰਸੀ ਨੂੰ ਦੱਸਿਆ, "ਸੱਤ ਲੋਕਾਂ ਦੀ ਮੌਤ ਦੀ ਖ਼ਬਰ ਮਿਲੀ ਹੈ। ਕਿਹਾ ਜਾ ਰਿਹਾ ਹੈ ਕਿ ਉੱਥੇ ਇਕ ਬਿਜਲੀ ਦਾ ਖੰਭਾ ਡਿੱਗ ਪਿਆ ਅਤੇ ਲੋਕਾਂ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਅਸੀਂ ਤੁਹਾਨੂੰ ਸਭ ਕੁਝ ਪੁਸ਼ਟੀ ਕਰਨ ਤੋਂ ਬਾਅਦ ਹੀ ਸਹੀ ਕਾਰਨ ਦੱਸ ਸਕਦੇ ਹਾਂ।"
ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਟਵੀਟ ਕਰ ਕਿਹਾ, "ਲਖੀਸਰਾਏ ਦੇ ਅਸ਼ੋਕਧਾਮ ਵਿਖੇ ਵਾਪਰੀ ਘਟਨਾ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਹੈ।ਹਾਦਸੇ ਵਿਚ ਸ਼ਰਧਾਲੂਆਂ ਦੀ ਮੌਤ ਦੀ ਖ਼ਬਰ ਨੇ ਮੇਰੇ ਦਿਲ ਨੂੰ ਬਹੁਤ ਦੁਖੀ ਕਰ ਦਿੱਤਾ ਹੈ। ਮੇਰੀਆਂ ਡੂੰਘੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ।ਜ਼ਖਮੀਆਂ ਦੇ ਸਹੀ ਅਤੇ ਜਲਦੀ ਇਲਾਜ ਲਈ ਪ੍ਰਸ਼ਾਸਨ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਪਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਜ਼ਖਮੀਆਂ ਨੂੰ ਜਲਦੀ ਠੀਕ ਕਰੇ।"

Ad Position 22
No active advertisement
ਪਿਛਲੀ ਖ਼ਬਰ ਬਿਹਾਰ - ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ ਅਗਲੀ ਖ਼ਬਰ ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ
Ad Position 24