17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

65 ਸਾਲਾ ਵਿਅਕਤੀ ਨੇ ਲਾਇਸੈਂਸੀ ਹਥਿਆਰ ਨਾਲ ਕੀਤੀ ਖੁਦਕੁਸ਼ੀ

ਫ਼ਿਰੋਜ਼ਪੁਰ, 17 ਅਗਸਤ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਗੋਲਡਨ ਇੰਕਲੇਵ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਕਰੀਬ 65 ਸਾਲਾ ਵਿਅਕਤੀ ਗੁਰਕਿਰਪਾਲ ਸਿੰਘ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰ...

Ad Position 21
No active advertisement
ਅਜੀਤ ਡੈਸਕ 17-08-2026

ਫ਼ਿਰੋਜ਼ਪੁਰ, 17 ਅਗਸਤ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਗੋਲਡਨ ਇੰਕਲੇਵ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਕਰੀਬ 65 ਸਾਲਾ ਵਿਅਕਤੀ ਗੁਰਕਿਰਪਾਲ ਸਿੰਘ ਨੇ ਆਪਣੇ ਲਾਇਸੈਂਸੀ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਗੁਰ ਕਿਰਪਾਲ ਸਿੰਘ ਆਮ ਤੌਰ ’ਤੇ ਸਵੇਰੇ ਕਰੀਬ 4 ਵਜੇ ਉੱਠ ਕੇ ਪਾਠ ਕਰਦੇ ਸਨ। ਅੱਜ ਉਹ ਦੇਰ ਤੱਕ ਨਹੀਂ ਉੱਠੇ। ਜਦੋਂ ਮੈਂ ਨਹਾ ਕੇ ਬਾਹਰ ਆਇਆ ਤਾਂ ਮੈਂ ਦੇਖਿਆ ਉਹ ਉੱਠ ਗਏ ਸਨ। ਉਹ ਬਾਥਰੂਮ ਵਿਚ ਗਏ ਫਿਰ ਕਮਰੇ ਵਿਚ ਆ ਗਏ ਕੁਝ ਦੇਰ ਪਿੱਛੋਂ ਕਮਰੇ ਵਿਚੋਂ ਆਵਾਜ਼ ਆਈ ਤਾਂ ਸਾਡੇ ਉੱਪਰ ਕਿਰਾਏ ਤੇ ਰਹਿੰਦੇ ਭਾਜੀ ਨੂੰ ਆਵਾਜ਼ ਲਗਾਈ ਤਾਂ ਅਸੀਂ ਕਮਰੇ ਦਾ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਉੱਥੇ ਉਨ੍ਹਾਂ ਨੇ ਆਪਣੇ ਲਾਇਸੈਂਸੀ 32 ਬੋਰ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ ਸੀ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਇਕ ਬੇਟੇ ਨੂੰ ਛੱਡ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਦਿਮਾਗ ਨਾਲ ਸੰਬੰਧਿਤ ਦਵਾਈ ਚੱਲ ਰਹੀ ਸੀ ਅਤੇ ਪਹਿਲਾਂ ਵੀ ਉਨ੍ਹਾਂ ਨੂੰ ਦਿਮਾਗ ਨਾਲ  ਸੰਬੰਧਿਤ ਸਮੱਸਿਆ ਰਹੀ ਸੀ। ਹਾਲਾਂਕਿ ਉਨ੍ਹਾਂ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ, ਇਸ ਬਾਰੇ ਪਰਿਵਾਰ ਨੂੰ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ। ਜਦੋਂ ਗੁਰ ਕਿਰਪਾਲ ਵਲੋਂ ਆਤਮ ਹੱਤਿਆ ਕੀਤੀ ਗਈ ਤਾਂ ਉਨ੍ਹਾਂ ਦਾ ਬੇਟਾ ਅਤੇ ਪਤਨੀ ਕਿਸੇ ਕੰਮ ਲਈ ਰਿਸ਼ਤੇਦਾਰੀ ਵਿਚ ਗਏ ਹੋਏ ਸਨ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ’ਤੇ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲਡਨ ਇਨਕਲੇਵ ਤੋਂ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਸੰਬੰਧੀ ਫੋਨ ਆਇਆ ਸੀ। ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਘਟਨਾ ਦੇ ਪੂਰੇ ਕਾਰਨਾਂ ਬਾਰੇ ਪਤਾ ਲੱਗ ਸਕੇਗਾ।

Ad Position 22
No active advertisement
ਪਿਛਲੀ ਖ਼ਬਰ ਖਨੌਰੀ ਬਾਰਡਰ ਤੋਂ ਲੁੱਟਿਆ ਸਮਾਨ ਵਾਪਸ ਕਰਵਾਉਣ ਸੰਬੰਧੀ ਬੀਕੇਯੂ ਆਜ਼ਾਦ ਵਲੋਂ ਮੀਟਿੰਗ ਅਗਲੀ ਖ਼ਬਰ ਝਾਰਖੰਡ : ਜੇਪੀਐਸਸੀ-ਜੇਐਸਐਸਸੀ ਦੀਆਂ ਕਥਿਤ ਬੇਨਿਯਮੀਆਂ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ ਦਾ ਅੱਜ 24ਵਾਂ ਦਿਨ
Ad Position 24