ਚੋਗਾਵਾਂ/ਅੰਮ੍ਰਿਤਸਰ, 17 ਅਗਸਤ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਡੱਗ ਡੋਗਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿਚ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਦੇਖ ਰੇਖ ਹੇਠ ਮਹਿਲਾ ਕੋਆਰਡੀਨੇਟਰ ਰਵਲੀਨ ਸੰਧੂ, ਹਲਕਾ ਸੰਗਠਨ ਇੰਚਾਰਜ ਰਾਜਬੀਰ ਸਿੰਘ, ਸਰਪੰਚ ਗੁਰਚਰਨ ਸਿੰਘ ਮੋਹਲੇਕੇ, ਹੀਰਾ ਸਿੰਘ ਪ੍ਰੀਤ ਨਗਰ ਉਚੇਚੇ ਤੌਰ ਤੇ ਪਹੁੰਚੇ।
ਉਨ੍ਹਾਂ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਬੜੇ ਹੀ ਵਿਸਥਾਰ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਕੀਤਾ। ਇਸ ਮੌਕੇ ਅਮੀਰ ਸਿੰਘ ਮੈਂਬਰ, ਬੂਟਾ ਸਿੰਘ ਮੈਂਬਰ, ਦਿਲਬਾਗ ਮਸੀਹ, ਸਰਪੰਚ ਗੱਜਣ ਸਿੰਘ, ਜਸਬੀਰ ਸਿੰਘ ਸਾਬਕਾ ਸਰਪੰਚ, ਸਰਪੰਚ ਬੂਟਾ ਸਿੰਘ ਤੂਰ, ਸਰਪੰਚ ਲੱਖਾ ਸਿੰਘ ਬੁਰਜ, ਸਰਪੰਚ ਸੁਖਰਾਜ ਸਿੰਘ ਵੇਹਰਾ ਸਮੇਤ ਸਮੂਹ ਪਿੰਡ ਵਾਸੀ ਆਦਿ ਹਾਜ਼ਿਰ ਸਨ।