18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਠਾਨਕੋਟ ਵਿਚ ਔਰਤ ਦਾ ਕਤਲ

ਪਠਾਨਕੋਟ, 18 ਅਗਸਤ (ਵਿਨੋਦ)- ਪਠਾਨਕੋਟ ਦੇ ਮੁਹੱਲਾ ਘੜਥੋਲੀ ਵਿਚ ਇਕ ਬਜ਼ੁਰਗ ਔਰਤ ਆਸ਼ਾ ਰਾਣੀ ਦੇ ਕਤਲ ਦੀ ਖ਼ਬਰ ਮਿਲਣ 'ਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਕਤਲ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।

Ad Position 21
No active advertisement
ਅਜੀਤ ਡੈਸਕ 18-08-2026

ਪਠਾਨਕੋਟ, 18 ਅਗਸਤ (ਵਿਨੋਦ)- ਪਠਾਨਕੋਟ ਦੇ ਮੁਹੱਲਾ ਘੜਥੋਲੀ ਵਿਚ ਇਕ ਬਜ਼ੁਰਗ ਔਰਤ ਆਸ਼ਾ ਰਾਣੀ ਦੇ ਕਤਲ ਦੀ ਖ਼ਬਰ ਮਿਲਣ 'ਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਕਤਲ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਔਰਤ ਦੇ ਪਤੀ ਸੁਭਾਸ਼ ਚੰਦਰ ਨੇ ਦੱਸਿਆ ਕਿ ਉਹ ਕਰਿਆਨੇ ਦਾ ਕਾਰੋਬਾਰੀ ਹੈ ਅਤੇ ਘਟਨਾ ਸਮੇਂ ਆਪਣੀ ਦੁਕਾਨ 'ਤੇ ਮੌਜੂਦ ਸੀ। ਜਾਣਕਾਰੀ ਮਿਲਣ 'ਤੇ ਉਹ ਤੁਰੰਤ ਘਰ ਪਹੁੰਚਿਆ ਤਾਂ ਉਸ ਨੇ ਆਪਣੀ ਪਤਨੀ ਆਸ਼ਾ ਰਾਣੀ ਨੂੰ ਖੂਨ ਨਾਲ ਲੱਥਪੱਥ ਦੇਖਿਆ। ਸਥਾਨਕ ਨਿਵਾਸੀਆਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਕਾਤਲ ਨੇ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵੀ ਆਪਣੇ ਕਬਜ਼ੇ ਵਿਚ ਲੈ ਲਏ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਫੋਰੈਂਸਿਕ ਟੀਮ ਦੇ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਪੁਲਿਸ ਸੁਪਰਡੈਂਟ ਜਗਦੀਸ਼ ਰਾਜ ਅਤਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 8:15 ਵਜੇ ਦੇ ਕਰੀਬ ਘਟਨਾ ਬਾਰੇ ਜਾਣਕਾਰੀ ਮਿਲੀ। ਉਹ ਤੁਰੰਤ ਹੋਰ ਪੁਲਿਸ ਟੀਮਾਂ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਫੜ ਲਿਆ ਜਾਵੇਗਾ ਅਤੇ ਸਜ਼ਾ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾ... ਅਗਲੀ ਖ਼ਬਰ ਮਾਮੂਲੀ ਝਗੜੇ ਤੋਂ ਬਾਅਦ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Ad Position 24