18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਦੇਖਦਿਆਂ ਵੱਧ ਤੋਂ ਵੱਧ ਵੀਜ਼ੇ ਜਾਰੀ ਕਰਨ ਸੰਬੰਧੀ ਅੱਜ ਨਵੀਂ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ।

Ad Position 21
No active advertisement
ਅਜੀਤ ਡੈਸਕ 18-08-2026

ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਦੇਖਦਿਆਂ ਵੱਧ ਤੋਂ ਵੱਧ ਵੀਜ਼ੇ ਜਾਰੀ ਕਰਨ ਸੰਬੰਧੀ ਅੱਜ ਨਵੀਂ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ। ਜ਼ਿਕਰਯੋਗ ਹੈ ਕਿ ਇਸ ਵਾਰ ਪਹਿਲੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸ਼੍ਰੋਮਣੀ ਕਮੇਟੀ ਕੋਲ ਸਾਢੇ 7 ਹਜ਼ਾਰ ਤੋਂ ਵੀ ਵੱਧ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਗਵਾਉਣ ਵਾਸਤੇ ਪੁੱਜੇ ਹਨ ਜਦੋਂ ਕਿ ਇਸ ਜਥੇ ਵਾਸਤੇ ਸ਼੍ਰੋਮਣੀ ਕਮੇਟੀ ਕੋਲ ਨਿਰਧਾਰਿਤ ਕੋਟਾ ਕੇਵਲ 1800 ਦਾ ਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਵਫ਼ਦ, ਜਿਸ ਵਿਚ ਪ੍ਰਧਾਨ ਐਡਵੋਕੇਟ ਧਾਮੀ ਤੋਂ ਇਲਾਵਾ ਸੀਨੀਅਰ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀ ਸ਼ਾਮਿਲ ਹਨ, ਵਲੋਂ ਪਾਕਿਸਤਾਨ ਦੂਤਾਵਾਸ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਵਾਰ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਵਾਰ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਨਵੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਸਮੇਤ ਪਾਕਿਸਤਾਨ ਸਥਿਤ ਹੋਰ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਝਾਰਖੰਡ - ਆਖਰੀ ਮੰਗ ਪੂਰੀ ਹੋਣ ਤੱਕ ਅਸੀਂ ਨਹੀਂ ਹਟਾਂਗੇ - ਵਿਦਿਆਰਥੀ ਨੇਤਾ ਅਗਲੀ ਖ਼ਬਰ ਪਠਾਨਕੋਟ ਵਿਚ ਔਰਤ ਦਾ ਕਤਲ
Ad Position 24