18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਜੀਠੀਆ ਮਾਮਲਾ: ਫਾਰਮ ਹਾਊਸ ਦੀਆਂ ਚਾਬੀਆਂ, ਮੋਬਾਈਲ ਤੇ ਗਜਪਤ ਗਰੇਵਾਲ ਦੀ ਜ਼ਮਾਨਤ ’ਤੇ ਸੁਣਵਾਈ ਮੁੜ ਟਲੀ

ਐੱਸ.ਏ.ਐੱਸ. ਨਗਰ, 18 ਅਗਸਤ (ਕਪਿਲ ਵਧਵਾ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅੱਜ 18 ਅਗਸਤ ਨੂੰ ਹੋਣ ਵਾਲੀ ਸੁਣਵਾਈ ਮੁੜ ਟਲ ਗਈ। ਇਹ ਜਾਣਕਾਰੀ...

Ad Position 21
No active advertisement
ਅਜੀਤ ਡੈਸਕ 18-08-2026

ਐੱਸ.ਏ.ਐੱਸ. ਨਗਰ, 18 ਅਗਸਤ (ਕਪਿਲ ਵਧਵਾ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅੱਜ 18 ਅਗਸਤ ਨੂੰ ਹੋਣ ਵਾਲੀ ਸੁਣਵਾਈ ਮੁੜ ਟਲ ਗਈ। ਇਹ ਜਾਣਕਾਰੀ ਮਜੀਠੀਆ ਦੇ ਵਕੀਲ ਵਲੋਂ ਸਾਂਝੀ ਕੀਤੀ ਗਈ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀ ਬੇਨਤੀ ’ਤੇ ਮਾਮਲੇ ਦੀ ਅਗਲੀ ਸੁਣਵਾਈ 29 ਅਗਸਤ ਲਈ ਨਿਰਧਾਰਤ ਕੀਤੀ ਹੈ। ਅੱਜ ਦੀ ਸੁਣਵਾਈ ਦੌਰਾਨ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਜੇਕਰ ਮੁਲਜ਼ਮ ਨੂੰ ਸੌਂਪੀਆਂ ਜਾਂਦੀਆਂ ਹਨ ਤਾਂ ਉਥੇ ਕੋਰਟ ਕਮਿਸ਼ਨਰ ਦੀ ਨਿਯੁਕਤੀ ਅਤੇ ਰਿਹਾਇਸ਼ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਮੁੱਦੇ ’ਤੇ ਕਾਨੂੰਨੀ ਦਲੀਲਾਂ ਪੇਸ਼ ਕੀਤੀਆਂ ਜਾਣੀਆਂ ਸਨ। ਅਦਾਲਤ ਨੇ ਇਸ ਸੰਬੰਧੀ ਕਾਨੂੰਨ ਪੇਸ਼ ਕਰਨ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਏ.ਡੀ.ਜੀ.ਪੀ. ਜੇਲ੍ਹਾਂ ਵਲੋਂ ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਰਿਪੋਰਟ ਦੇ ਜਵਾਬ ਵਿਚ ਅਦਾਲਤ ਵਿਚ ਦਾਇਰ ਕੀਤੇ ਗਏ ਹਲਫ਼ਨਾਮੇ ਸੰਬੰਧੀ ਦਲੀਲਾਂ ’ਤੇ ਵੀ ਅੱਜ ਵਿਚਾਰ ਨਹੀਂ ਹੋ ਸਕਿਆ। ਅਦਾਲਤ ਨੇ ਇਸ ਮੁੱਦੇ ਨੂੰ ਵੀ ਅਗਲੀ ਤਾਰੀਖ ’ਤੇ ਸੰਬੋਧਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਵਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ’ਤੇ ਵੀ ਅਗਲੀ ਸੁਣਵਾਈ 29 ਅਗਸਤ ਨੂੰ ਹੋਵੇਗੀ। ਅਦਾਲਤ ਵਲੋਂ ਅੱਜ ਦੋਵਾਂ ਧਿਰਾਂ ਦੀ ਬੇਨਤੀ ’ਤੇ ਮਾਮਲੇ ਨੂੰ ਮੁਲਤਵੀ ਕਰਦਿਆਂ ਸਾਰੇ ਬਕਾਇਆ ਮੁੱਦਿਆਂ ’ਤੇ ਅਗਲੀ ਤਾਰੀਖ ਨੂੰ ਦਲੀਲਾਂ ਪੇਸ਼ ਕਰਨ ਲਈ ਕਿਹਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅਗਾਮੀ ਪੰਜਾਬ ਚੋਣਾਂ ਲਈ BJP ਨੇ ਕੱਸੀ ਕਮਰ ਅਗਲੀ ਖ਼ਬਰ ਸ਼ਰੇਆਮ ਵਿਕਦੇ ਨਸ਼ੇ ਤੋਂ ਦੁਖੀ ਲੋਕਾਂ ਨੇ ਸੜਕ ਜਾਮ ਕਰ ਕੇ ਲਗਾਇਆ ਧਰਨਾ
Ad Position 24