ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਸੰਬੰਧੀ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾਂ ਯਤਨਸ਼ੀਲ ਰਹੀ ਹੈ, ਉਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ਵਿਚ ਸਮਰਥਨ ਵੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਇਸ ਸੰਬੰਧੀ ਸੰਘਰਸ਼ ਕਰਨ ਵਾਲਿਆਂ ਦੀ ਅਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ।
ਤਾਜ਼ਾ ਖ਼ਬਰਾਂ
Free
ਐਡਵੋਕੇਟ ਧਾਮੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ
ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ...
ਅਜੀਤ ਡੈਸਕ
18-08-2026