ਚੰਡੀਗੜ੍ਹ, 19 ਅਗਸਤ - ਉੱਜ ਦਰਿਆ ’ਤੇ ਡੈਮ ਬਣਾਉਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਲੈ ਕੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉੱਜ ਦਰਿਆ ਦੇ ਪਾਣੀ ਨੂੰ ਸਹੀ ਢੰਗ ਨਾਲ ਸੰਭਾਲਣ ਲਈ ਡੈਮ ਬਣਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਰਾਜਪਾਲ ਸਾਹਮਣੇ ਉਠਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਜਦੋਂ ਉੱਜ ਦਰਿਆ ਵਿੱਚ ਪਾਣੀ ਦਾ ਵਹਾਅ ਵਧ ਜਾਂਦਾ ਹੈ ਤਾਂ ਇਸ ਦਾ ਸਿੱਧਾ ਪ੍ਰਭਾਵ ਮਾਝੇ ਦੇ ਇਲਾਕੇ ’ਤੇ ਪੈਂਦਾ ਹੈ। ਵੱਧ ਪਾਣੀ ਕਾਰਨ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਸਮੇਤ ਅਜਨਾਲਾ ਖੇਤਰ ਵਿਚ ਹੜ੍ਹਾਂ ਅਤੇ ਪਾਣੀ ਭਰਨ ਦੀ ਸਥਿਤੀ ਪੈਦਾ ਹੋਣ ਨਾਲ ਲੋਕਾਂ, ਕਿਸਾਨਾਂ ਅਤੇ ਫ਼ਸਲਾਂ ਦਾ ਵੱਡਾ ਨੁਕਸਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਅਪੀਲ ਕੀਤੀ ਗਈ ਹੈ ਕਿ ਉੱਜ ਦਰਿਆ ’ਤੇ ਡੈਮ ਬਣਾਉਣ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ ਉੱਜ ਦਰਿਆ ਤੇ ਡੈਮ ਬਣਾਉਣ ਦੀ ਲੋੜੀਂਦੀ ਕਾਰਵਾਈ ਤੁਰੰਤ ਕਰਵਾਈ ਜਾਵੇ। ਇਸ ਨਾਲ ਨਾ ਸਿਰਫ਼ ਵਾਧੂ ਪਾਣੀ ਨੂੰ ਸੰਭਾਲਣ ਵਿਚ ਮਦਦ ਮਿਲੇਗੀ, ਸਗੋਂ ਹੜ੍ਹਾਂ ਦੇ ਖ਼ਤਰੇ ਨੂੰ ਵੀ ਕਾਫ਼ੀ ਹੱਦ ਤੱਕ ਘਟਾਇਆ ਜਾ ਸਕੇਗਾ।
ਤਾਜ਼ਾ ਖ਼ਬਰਾਂ
Free
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 19 ਅਗਸਤ - ਉੱਜ ਦਰਿਆ ’ਤੇ ਡੈਮ ਬਣਾਉਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਲੈ ਕੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ...
ਅਜੀਤ ਡੈਸਕ
18-08-2026