18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜਥੇਦਾਰ ਗੜਗੱਜ ਵਲੋਂ ਬਰਤਾਨੀਆ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ ਅਰਸ਼ਦੀਪ ਸਿੰਘ ਨੂੰ ਵਧਾਈ

ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਰਤਾਨੀਆ ਦੀ ਹਵਾਈ ਫ਼ੌਜ ਵਿਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ...

Ad Position 21
No active advertisement
ਅਜੀਤ ਡੈਸਕ 18-08-2026

ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਰਤਾਨੀਆ ਦੀ ਹਵਾਈ ਫ਼ੌਜ ਵਿਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਲਈ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿਚ ਰਹਿਣ ਵਾਲੇ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਸ. ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਹੋਇਆ ਹੈ ਕਿ ਇਕ ਸਿੱਖ ਨੇ ਯੂਕੇ ਦੀ ਹਵਾਈ ਫ਼ੌਜ ਵਿਚ ਉੱਚ ਅਹੁਦਾ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਫਲਾਈਟ ਲੈਫਟੀਨੈਂਟ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਵਿਦੇਸ਼ ਵਿੱਚ ਰਹਿੰਦਿਆਂ ਵੀ ਸਿੱਖੀ ਰਵਾਇਤਾਂ ਅਤੇ ਪੰਜਾਬੀ ਮਾਂ ਬੋਲੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਉੱਤੇ ਚੱਲਦਿਆਂ ਅੱਜ ਦੁਨੀਆ ਵਿੱਚ ਉੱਚੇ ਮੁਕਾਮ ਹਾਸਲ ਕੀਤੇ ਹਨ ਅਤੇ ਸ. ਅਰਸ਼ਦੀਪ ਸਿੰਘ ਦੀ ਪ੍ਰਾਪਤੀ ਨਾਲ ਸਮੁੱਚੀ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਨੌਜਵਾਨ ਸ. ਅਰਸ਼ਦੀਪ ਸਿੰਘ ਤੋਂ ਸੇਧ ਲੈ ਕੇ ਚੰਗੀ ਵਿਦਿਆ ਅਤੇ ਮਿਹਨਤ ਰਾਹੀਂ ਉੱਚੇ ਮੁਕਾਮਾਂ ਉੱਤੇ ਪਹੁੰਚਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿਚ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿਚ ਹਮੇਸ਼ਾ ਹੀ ਅਗਾਂਹ ਵਧਣ ਲਈ ਤਾਂਘ ਤੇ ਉੱਦਮ ਕਰਨੇ ਚਾਹੀਦੇ ਹਨ ਅਤੇ ਪਿਛਾਂਹ ਨੂੰ ਨਹੀਂ ਮੁੜਣਾ ਚਾਹੀਦਾ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਲੁਧਿਆਣਾ ਦਿਹਾਤੀ ਵਲੋਂ ਪ੍ਰੈਸ ਵਾਰਤਾ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
Ad Position 24