18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰੂ ਹਰਸਹਾਏ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ, ਦੁਕਾਨਦਾਰਾਂ ਨੂੰ ਦਿੱਤੀ ਚੇਤਾਵਨੀ

ਗੁਰੂ ਹਰ ਸਹਾਇ, 18 ਅਗਸਤ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਸ਼ਹਿਰ ਦੇ ਬਾਜ਼ਾਰਾਂ ਵਿਚ....

Ad Position 21
No active advertisement
ਅਜੀਤ ਡੈਸਕ 18-08-2026

ਗੁਰੂ ਹਰ ਸਹਾਇ, 18 ਅਗਸਤ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਸ਼ਹਿਰ ਦੇ ਬਾਜ਼ਾਰਾਂ ਵਿਚ ਟਰੈਫਿਕ ਦੀ ਸਮੱਸਿਆ ਨੂੰ ਦੇਖਦਿਆਂ ਟਰੈਫਿਕ ਇੰਚਾਰਜ ਬਲੋਰ ਸਿੰਘ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮਿਲ ਕੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੈਫਿਕ ਇੰਚਾਰਜ ਬਲੋਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁਝ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਸਮਾਨ ਲਗਾ ਕੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਕਾਰਨ ਬਾਜ਼ਾਰਾਂ ਵਿਚ ਅਕਸਰ ਟਰੈਫਿਕ ਜਾਮ ਦੀ ਸਥਿਤੀ ਬਣ ਜਾਂਦੀ ਹੈ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਕਾਰਵਾਈ ਕਰਦਿਆਂ ਦੁਕਾਨਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ। ਇਸ ਦੇ ਨਾਲ ਹੀ ਬਾਜ਼ਾਰ ਵਿਚ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ। ਟਰੈਫਿਕ ਇੰਚਾਰਜ ਬਲੋਰ ਸਿੰਘ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਹੱਦ ਤੋਂ ਵੱਧ ਸਮਾਨ ਨਾ ਲਗਾਉਣ ਅਤੇ ਆਵਾਜਾਈ ਵਿਚ ਵਿਘਨ ਨਾ ਪੈਦਾ ਕਰਨ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਨਿਰਧਾਰਤ ਅਤੇ ਸਹੀ ਥਾਵਾਂ ’ਤੇ ਪਾਰਕ ਕਰਨ, ਤਾਂ ਜੋ ਸ਼ਹਿਰ ਵਿਚ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ ਅਤੇ ਆਮ ਲੋਕਾਂ ਨੂੰ ਆਵਾਜਾਈ ਵਿਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰੀ ਤੋਂ ਤੰਗ ਨੌਜਵਾਨ ਨੇ ਮੌਤ ਨੂੰ ਲਗਾਇਆ ਗਲੇ ਅਗਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਖੋਏ ਅਤੇ ਖੋਏ ਤੋਂ ਬਣੀ ਮਠਿਆਈ ਦੇ ਸੈਂਪਲ ਭਰੇ
Ad Position 24