18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਕਾਲੀ ਦਲ ਵਾਰਿਸ ਪੰਜਾਬ ਦੇ ਜਲਦ ਹੀ ਰਾਜ ਭਰ 'ਚ ਹਲਕਾ ਇੰਚਾਰਜ ਥਾਪੇਗਾ- ਤਰਸੇਮ ਸਿੰਘ

ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸਰਪ੍ਰਸਤ ਅਤੇ ਸੰਸਦ ਮੈਂਬਰ...

Ad Position 21
No active advertisement
ਅਜੀਤ ਡੈਸਕ 18-08-2026

ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸਰਪ੍ਰਸਤ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਦੱਸਣਾ ਹੈ ਕਿ ਉਨ੍ਹਾਂ ਦਾ ਦਲ ਜਲਦ ਹੀ ਪੰਜਾਬ ਭਰ ਦੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਥਾਪ ਦੇਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ 5 ਮੈਂਬਰੀ ਕਮੇਟੀ ਸਰਗਰਮ ਹੈ ਅਤੇ 10 ਸਤੰਬਰ ਤੋਂ ਪਹਿਲਾਂ 60-65 ਹਲਕਿਆਂ ਦੇ ਇੰਚਾਰਜ ਲਗਾ ਦਿੱਤੇ ਜਾਣਗੇ।

ਉਨ੍ਹਾਂ ਹੋਰ ਕਿਹਾ ਕਿ ਹਲਕਾ ਇੰਚਾਰਜ ਹੀ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੇ ਸੰਭਾਵੀਂ ਉਮੀਦਵਾਰ ਹੋਣਗੇ। ਉਹ ਬੀ.ਐਮ.ਜੀ. ਰਿਜਾਰਟ ਭੀਖੀ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ ਨੂੰ ਪਾਰਟੀ 'ਚ ਸ਼ਾਮਿਲ ਕਰਵਾਉਣ ਲਈ ਆਏ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਲਈ ਪੰਥਕ ਧਿਰਾਂ ਦਾ ਇੱਕਮੁੱਠ ਹੋਣਾ ਸਮੇਂ ਦੀ ਲੋੜ ਹੈ। ਇਕ ਸਵਾਲ ਦੇ ਜਵਾਬ 'ਚ ਤਰਸੇਮ ਸਿੰਘ ਨੇ ਦੱਸਿਆ ਕਿ ਪਾਰਟੀ ਲੀਡਰਸ਼ਿਪ ਪਰਮਿੰਦਰ ਸਿੰਘ ਢੀਂਡਸਾ ਅਤੇ ਹੋਰਨਾਂ ਆਗੂਆਂ ਤੱਕ ਵੀ ਦਲ 'ਚ ਸ਼ਾਮਿਲ ਹੋਣ ਲਈ ਪਹੁੰਚ ਕਰੇਗੀ। ਦਲ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਰਾਜ ਦੇ ਮੌਜੂਦਾ ਰਾਜਸੀ ਹਾਲਾਤਾਂ ਨੂੰ ਦੇਖਦਿਆਂ ਸੂਬੇ 'ਚ ਮਜ਼ਬੂਤ ਖੇਤਰੀ ਪਾਰਟੀ ਦੀ ਜ਼ਰੂਰਤ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ 'ਚ 50 ਲੱਖ ਦੀ ਵੱਡੀ ਲੁੱਟ, ਲੋਹਾ ਵਪਾਰੀ 'ਤੇ ਜਾਨਲੇਵਾ ਹਮਲਾ ਅਗਲੀ ਖ਼ਬਰ ਲੁਟੇਰਿਆਂ ਨੇ ਚਿੱਟੇ ਦਿਨ ਮੰਦਿਰ ਦੇ ਪੰਡਿਤ ਦੀ ਕੁੱਟਮਾਰ ਕਰਕੇ ਸੋਨੇ ਦੀ ਮੁੰਦਰੀ ਲੁੱਟੀ
Ad Position 24