18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜਨਰਲ ਸਾਬਕਾ ਵਾਈਸ ਚਾਂਸਲਰ ਵਲੋਂ ਕੀਤੀਆਂ 180 ਗੈਰ ਕਾਨੂੰਨੀ ਨਿਯੁਕਤੀਆਂ ਰੱਦ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼...

Ad Position 21
No active advertisement
ਅਜੀਤ ਡੈਸਕ 18-08-2026

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਹਮੇਸ਼ਾ ਹੀ ਵਿਵਾਦਾਂ ਦੇ ਘੇਰੇ ’ਚ ਰਹੀ ਹੈ। ਇਕ ਤਾਜ਼ਾ ਮਾਮਲੇ ਵਿਚ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਆਪਣੀ ਸੇਵਾ ਮੁਕਤੀ ਤੋਂ ਪਹਿਲਾਂ ਕੀਤੀਆਂ ਗਈਆਂ ਯੂਨੀਵਰਸਿਟੀ ਅੰਦਰ 180 ਦੇ ਕਰੀਬ ਵੱਖ-ਵੱਖ ਨਿਯੁਕਤੀਆਂ ਜਿਨ੍ਹਾਂ ਵਿਚ ਡਾਕਟਰ, ਪੈਰਾ ਮੈਡੀਕਲ ਸਟਾਫ਼ ਤੇ ਪ੍ਰਸ਼ਾਸਨਿਕ ਵਿਭਾਗ ਤੋਂ ਇਲਾਵਾ ਨਵੀਂਆਂ ਨਿਯੁਕਤੀਆਂ ਸ਼ਾਮਿਲ ਹਨ। ਇਨ੍ਹਾਂ ਸਾਰੀਆਂ ਨਿਯੁਕਤੀਆਂ ਨੂੰ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਨੇ ਰੱਦ ਕਰ ਦਿੱਤੀਆਂ ਹਨ। ਇੱਥੇ ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਫ਼ਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰੀਖਿਆ ਵਿਚ ਹੋਏ ਪੇਪਰ ਲੀਕ ਤੇ ਨਕਲ ਕਾਂਡ ਤੋਂ ਬਾਅਦ ਜਾਂਚ ਏਜੰਸੀਆਂ ਦੇ ਧਿਆਨ ’ਚ ਇਹ ਨਿਯੁਕਤੀਆਂ ਆ ਗਈਆਂ ਸਨ। 

Ad Position 22
No active advertisement
ਪਿਛਲੀ ਖ਼ਬਰ ਖਨੌਰੀ ਬਾਰਡਰ ਤੇ ਕੱਲ੍ਹ ਬੈਰੀਕੇਡਾਂ ਕੋਲ ਨੰਗੇ ਧੜ ਪ੍ਰਦਰਸ਼ਨ ਕਰਨਗੇ 51 ਕਿਸਾਨ ਅਗਲੀ ਖ਼ਬਰ ਸਤੇਂਦਰ ਜੈਨ ਸਣੇ 6 ਲੋਕ ਗ੍ਰਿਫ਼ਤਾਰ
Ad Position 24