18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਖਨੌਰੀ ਬਾਰਡਰ ਤੇ ਕੱਲ੍ਹ ਬੈਰੀਕੇਡਾਂ ਕੋਲ ਨੰਗੇ ਧੜ ਪ੍ਰਦਰਸ਼ਨ ਕਰਨਗੇ 51 ਕਿਸਾਨ

ਖਨੌਰੀ (ਸੰਗਰੂਰ), 18 ਅਗਸਤ (ਬਲਵਿੰਦਰ ਸਿੰਘ ਥਿੰਦ)- ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੀ....

Ad Position 21
No active advertisement
ਅਜੀਤ ਡੈਸਕ 18-08-2026

ਖਨੌਰੀ (ਸੰਗਰੂਰ), 18 ਅਗਸਤ (ਬਲਵਿੰਦਰ ਸਿੰਘ ਥਿੰਦ)- ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੀ ਅਗਵਾਈ ਹੇਠ ਖਨੌਰੀ ਬਾਰਡਰ ਤੋਂ ਸ਼ਹੀਦ ਸ਼ੁਭਕਰਨ ਸਿੰਘ ਦੇ ਸ਼ਹੀਦੀ ਸਥਾਨ ਦੀ ਮਿੱਟੀ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵੱਲ ਪੈਦਲ ਰਵਾਨਾ ਹੋਏ 51 ਮੈਂਬਰੀ ਕਿਸਾਨਾਂ ਦੇ ਜੱਥੇ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਬੈਰੀਕੇਡਿੰਗ ਕਰਕੇ ਰੋਕੇ ਜਾਣ ਦੇ ਵਿਰੋਧ ਵਿਚ ਕਿਸਾਨਾਂ ਨੇ 19 ਅਗਸਤ ਨੂੰ ਵੱਖਰੇ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਨੁਸਾਰ ਸ਼ੁਭਕਰਨ ਸਿੰਘ ਦੀ ਸ਼ਹਾਦਤ ਵਾਲੀ ਥਾਂ ਤੋਂ ਦਿੱਲੀ ਦੇ ਯੰਤਰ ਮੰਤਰ ਤੱਕ ਮਿੱਟੀ ਲੈ ਕੇ ਜਾਣ ਵਾਲੇ 51 ਪੈਦਲ ਯਾਤਰੀ ਹਰਿਆਣਾ ਸਰਕਾਰ ਵਲੋਂ ਲਗਾਏ ਗਏ ਬੈਰੀਕੇਡਾਂ ਕੋਲ ਨੰਗੇ ਧੜ ਪਹੁੰਚ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਜ਼ਾਹਰ ਕਰਨਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਦੇਸ਼ ਦੇ ਸੰਵਿਧਾਨ ਵਲੋਂ ਨਾਗਰਿਕਾਂ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ, ਪਰ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ-ਮਜ਼ਦੂਰਾਂ ਦੇ ਇਸ ਅਧਿਕਾਰ ਨੂੰ ਕਥਿਤ ਤੌਰ ’ਤੇ ਕੁਚਲਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ 51 ਕਿਸਾਨਾਂ ਦਾ ਇਹ ਜੱਥਾ ਕਿਸੇ ਤਰ੍ਹਾਂ ਦਾ ਟਕਰਾਅ ਪੈਦਾ ਕਰਨ ਲਈ ਨਹੀਂ, ਸਗੋਂ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਦੇ ਜੰਤਰ-ਮੰਤਰ ਤੱਕ ਪਹੁੰਚਾਉਣ ਲਈ ਪੈਦਲ ਜਾ ਰਿਹਾ ਸੀ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਦਾ ਰਸਤਾ ਰੋਕਣ ਲਈ ਖਨੌਰੀ ਬਾਰਡਰ ’ਤੇ ਭਾਰੀ ਪੁਲਿਸ ਬਲ ਤਾਇਨਾਤ ਕਰਨ ਦੇ ਨਾਲ-ਨਾਲ ਬੈਰੀਕੇਡ ਅਤੇ ਹੋਰ ਰੁਕਾਵਟਾਂ ਖੜ੍ਹੀਆਂ ਕੀਤੀਆਂ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀਲੰਕਾ ਖਿਲਾਫ ਪਹਿਲੇ ਟੈਸਟ ’ਚ ਭਾਰਤ ਜਿੱਤ ਤੋਂ 6 ਵਿਕਟਾਂ ਦੂਰ ਅਗਲੀ ਖ਼ਬਰ ਜਨਰਲ ਸਾਬਕਾ ਵਾਈਸ ਚਾਂਸਲਰ ਵਲੋਂ ਕੀਤੀਆਂ 180 ਗੈਰ ਕਾਨੂੰਨੀ ਨਿਯੁਕਤੀਆਂ ਰੱਦ
Ad Position 24