18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਲਾਲ ਕਿਲ੍ਹਾ ਬੰਬ ਧਮਾਕੇ ਦੇ ਦੋਸ਼ੀ ਨੂੰ ਜ਼ਮਾਨਤ ਤੋਂ ਇਨਕਾਰ

ਨਵੀਂ ਦਿੱਲੀ, 18 ਅਗਸਤ (ਪੀ.ਟੀ.ਆਈ)-ਦਿੱਲੀ ਹਾਈਕੋਰਟ ਨੇ 2025 ਦੇ ਲਾਲ ਕਿਲ੍ਹਾ ਕਾਰ ਬੰਬ ਧਮਾਕਾ ਮਾਮਲੇ ’ਚ ਦੋਸ਼ੀ ਜਸੀਰ ਬਿਲਾਲ ਵਾਨੀ ਉਰਫ਼ ਦਾਨਿਸ਼ ਨੂੰ ‘ਡਿਫਾਲਟ’ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵਾਨੀ ਨੇ ...

Ad Position 21
No active advertisement
ਅਜੀਤ ਡੈਸਕ 18-08-2026

ਨਵੀਂ ਦਿੱਲੀ, 18 ਅਗਸਤ (ਪੀ.ਟੀ.ਆਈ)-ਦਿੱਲੀ ਹਾਈਕੋਰਟ ਨੇ 2025 ਦੇ ਲਾਲ ਕਿਲ੍ਹਾ ਕਾਰ ਬੰਬ ਧਮਾਕਾ ਮਾਮਲੇ ’ਚ ਦੋਸ਼ੀ ਜਸੀਰ ਬਿਲਾਲ ਵਾਨੀ ਉਰਫ਼ ਦਾਨਿਸ਼ ਨੂੰ ‘ਡਿਫਾਲਟ’ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵਾਨੀ ਨੇ ‘ਡਿਫਾਲਟ’ ਜ਼ਮਾਨਤ ਪਟੀਸ਼ਨ ਖ਼ਾਰਜ ਕਰਨ ਦੇ ਹੇਠਲੀ ਅਦਾਲਤ ਦੇ 30 ਮਾਰਚ ਦੇ ਆਦੇਸ਼ ਨੂੰ ਚੁਣੌਤੀ ਦਿੰਦਿਆ ਹਾਈਕੋਰਟ ’ਚ ਪਟੀਸ਼ਨ ਦਾਖ਼ਲ ਕੀਤਾ ਸੀ। ਜਸਟਿਸ ਪ੍ਰਤਿਭਾ ਐਮ. ਸਿੰਘ ਅਤੇ ਜਸਟਿਸ ਵਿਕਾਸ ਮਹਾਜਨ ਦੀ ਬੈਂਚ ਨੇ ਕਿਹਾ ਕਿ ਅਦਾਲਤ ਦੀ ਰਾਏ ਹੈ ਕਿ ਦੋਸ਼ੀ 90 ਦਿਨਾਂ ਦੇ ਬਾਅਦ ਇਸ ਦਾ ਹੱਕਦਾਰ ਨਹੀਂ ਹੈ। ਅਪੀਲ ਖ਼ਾਰਜ ਕਰਨ ਯੋਗ ਹੈ। ਜ਼ਿਕਰਯੋਗ ਹੈ ਕਿ ਜੇਕਰ ਜਾਂਚ ਏਜੰਸੀ ਨਿਰਧਾਰਤ ਸਮੇਂ ’ਚ ਦੋਸ਼ ਪੱਤਰ ਦਾਖ਼ਲ ਨਹੀਂ ਕਰਦੀ ਤਾਂ ਦੋਸ਼ੀ ‘ਡਿਫਾਲਟ’ ਜ਼ਮਾਨਤ ਦਾ ਹੱਕਦਾਰ ਹੋ ਜਾਂਦਾ ਹੈ। ਐਨ.ਆਈ.ਏ. ਨੇ ਵਾਨੀ ਨੂੰ ਨਵੰਬਰ 2025 ’ਚ ਗ੍ਰਿਫ਼ਤਾਰ ਕੀਤਾ ਸੀ। ਉਸ ’ਤੇ ਮਾਮਲੇ ਦੀ ਸਾਜ਼ਿਸ਼ ’ਚ ਸ਼ਾਮਿਲ ਹੋਣ ਦਾ ਦੋਸ਼ ਹੈ। ਐਨ.ਆਈ.ਏ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਨੂੰ ਅੰਜਾਮ ਦੇਣ ਲਈ ਆਤਮਘਾਤੀ ਹਮਲਾਵਰ ਉਮਰ ਨਬੀ ਦੇ ਨਾਲ ਮਿਲ ਕੇ ਕੰਮ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ ਟਰੰਪ ਨੇ ‘ਸੇਵ ਅਮਰੀਕਾ ਐਕਟ’ ਪਾਸ ਕਰਵਾਉਣ ਲਈ ‘ਭਾਰਤੀ ਚੋਣ ਪ੍ਰਣਾਲੀ’ ਦਾ ਦਿੱਤਾ ਹਵਾਲਾ ਅਗਲੀ ਖ਼ਬਰ ਤੀਸਤਾ ਮੁੱਦੇ ’ਤੇ ਭਾਰਤ ਨਾਲ ਰਿਸ਼ਤੇ ਖਰਾਬ ਨਹੀਂ ਕਰਨਾ ਚਾਹੁੰਦਾ ਬੰਗਲਾਦੇਸ਼
Ad Position 24