19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਪੁਲਿਸ ਨੇ ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਗੁਰਗੇ ਕੀਤੇ ਕਾਬੂ

ਚੰਡੀਗੜ੍ਹ, 19 ਅਗਸਤ- ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮਲੇਸ਼ੀਆ ਤੋਂ ਲੱਕੀ ਪਟਿਆਲ ਦੇ ਸਹਿਯੋਗੀ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਜੱਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-08-2026

ਚੰਡੀਗੜ੍ਹ, 19 ਅਗਸਤ- ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮਲੇਸ਼ੀਆ ਤੋਂ ਲੱਕੀ ਪਟਿਆਲ ਦੇ ਸਹਿਯੋਗੀ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਜੱਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਤਿੰਨਾਂ 'ਤੇ ਪੰਜਾਬ ਅਤੇ ਗੁਆਂਢੀ ਰਾਜਾਂ ਵਿਚ ਜਬਰੀ ਵਸੂਲੀ ਅਤੇ ਟਾਰਗੇਟ ਕਿਲਿੰਗ ਸਮੇਤ ਕਈ ਗੰਭੀਰ ਅਪਰਾਧਾਂ ਵਿਚ ਸ਼ਾਮਿਲ ਹੋਣ ਦਾ ਦੋਸ਼ ਹੈ। ਪੁਲਿਸ ਅਨੁਸਾਰ ਅਜੈ ਸਿੰਘ ਅਤੇ ਪਵਨਦੀਪ ਸਿੰਘ ਲੁਧਿਆਣਾ ਵਿਚ ਹੈਂਡ ਗ੍ਰਨੇਡ ਧਮਾਕੇ ਦੀ ਸਾਜ਼ਿਸ਼ ਵਿਚ ਵੀ ਸ਼ਾਮਿਲ ਸਨ।

ਨਵੰਬਰ 2025 ਵਿਚ ਲੁਧਿਆਣਾ ਪੁਲਿਸ ਨੇ ਕਈ ਨੌਜਵਾਨਾਂ ਨੂੰ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਉਹ ਸ਼ਹਿਰ ਵਿਚ ਦਹਿਸ਼ਤ ਫੈਲਾਉਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਤੋਂ ਚੀਨੀ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਸਨ। ਪੁੱਛਗਿੱਛ ਵਿਚ ਇਹ ਵੀ ਖੁਲਾਸਾ ਹੋਇਆ ਕਿ ਮਲੇਸ਼ੀਆ ਵਿਚ ਰਹਿਣ ਵਾਲੇ ਅਜੈ ਸਿੰਘ ਅਤੇ ਪਵਨਦੀਪ ਸਿੰਘ ਨੇ ਪੂਰੀ ਸਾਜ਼ਿਸ਼ ਰਚੀ ਸੀ।

ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਂਦਾ ਅਤੇ ਦੋਵਾਂ ਵਿਅਕਤੀਆਂ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ। ਇਸ ਕਾਰਵਾਈ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਹੁਣ ਉਨ੍ਹਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਗ੍ਰਿਫ਼ਤਾਰ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕੋਲਕਾਤਾ ਦੇ ਇਕ ਹੋਟਲ ’ਚ ਲੱਗੀ ਅੱਗ, 9 ਲੋਕਾਂ ਦੀ ਮੌਤ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24