19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ’ਚ ਇਕ ਨੌਜਵਾਨ ਦੀ ਮੌਤ

ਕੱਥੂਨੰਗਲ, (ਅੰਮ੍ਰਿਤਸਰ),19 ਅਗਸਤ (ਦਲਵਿੰਦਰ ਸਿੰਘ ਰੰਧਾਵਾ)- ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 19-08-2026

ਕੱਥੂਨੰਗਲ, (ਅੰਮ੍ਰਿਤਸਰ),19 ਅਗਸਤ (ਦਲਵਿੰਦਰ ਸਿੰਘ ਰੰਧਾਵਾ)- ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਸੁਖਮਨਪ੍ਰੀਤ ਸਿੰਘ ਪੁੱਤਰ ਕੁਲਜੀਤ ਸਿੰਘ ਉਮਰ ਕਰੀਬ 25 ਸਾਲ ਵਾਸੀ ਪਿੰਡ ਕੋਟਲਾ ਤਰਖਾਣਾ, ਜੋ ਕਿ ਬੀਤੀ ਰਾਤ ਆਪਣੇ ਮੋਟਰਸਾਈਕਲ ਨੰਬਰ ਪੀ.ਬੀ.02. ਡੀ. ਆਰ. 0272 ’ਤੇ ਆਪਣੀ ਮਾਤਾ ਨਾਲ ਕਸਬਾ ਕੱਥੂਨੰਗਲ ਵਿਖੇ ਇਕ ਹਸਪਤਾਲ, ਜਿਥੇ ਉਸ ਦੀ ਪਤਨੀ, ਜਿਸ ਨੇ ਇਕ ਬੱਚੀ ਨੂੰ ਜਨਮ ਦਿੱਤਾ,ਕੋਲ ਆ ਰਿਹਾ ਸੀ ਤੇ ਜਦੋਂ ਬਿਜਲੀ ਘਰ ਕੱਥੂਨੰਗਲ ਦੇ ਸਾਹਮਣੇ ਪੁੱਜਾ ਤਾਂ ਅੱਗੇ ਤੋਂ ਤੇਜ਼ ਰਫ਼ਤਾਰ ਮੋਟਰਸਾਈਕਲ ਨੰਬਰ ਪੀ.ਬੀ. 02. ਐਫ. ਡੀ. 6072 ’ਤੇ ਤਿੰਨ ਨੌਜਵਾਨ ਸਵਾਰ ਸਨ, ਨਾਲ ਸਿੱਧੀ ਟੱਕਰ ਹੋ ਗਈ ਤੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਸਾਹਿਬ ਦਾਖਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਕੱਥੂਨੰਗਲ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।

Ad Position 22
No active advertisement
ਪਿਛਲੀ ਖ਼ਬਰ ਗਾਲੇ ਟੈਸਟ 'ਚ ਭਾਰਤ ਨੇ 165 ਦੌੜਾਂ ਨਾਲ ਹਰਾਇਆ ਮੇਜ਼ਬਾਨ ਸ੍ਰੀਲੰਕਾ ਨੂੰ ਅਗਲੀ ਖ਼ਬਰ ਗ੍ਰਿਫ਼਼ਤਾਰੀ ਦੀ ਮੰਗ ਨੂੰ ਲੈ ਕੇ ਰਾਮਪੁਰਾ ਮੰਡੀ ਦੇ ਲੋਕਾਂ ਨੇ ਥਾਣਾ ਸੰਗਤ ਮੂਹਰੇ ਦਿੱਤਾ ਧਰਨਾ
Ad Position 24