ਗਾਲੇ, 19 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਗਾਲੇ ਵਿਖੇ ਹੋਏ ਪਹਿਲੇ ਟੈਸਟ ਮੈਚ ਵਿਚ ਭਾਰਤ ਨੇ ਸ੍ਰੀਲੰਕਾ ਨੂੰ 165 ਦੌੜਾਂ ਨਾਲ ਹਰਾ ਦਿੱਤਾ। ਮੈਚ ਦੇ 5ਵੇਂ ਦਿਨ 4 ਵਿਕਟਾਂ ਦੇ ਨੁਕਸਾਨ 'ਤੇ 84 ਦੌੜਾਂ ਤੋਂ ਅੱਗੇ ਖੇਡਦਿਆਂ ਸ੍ਰੀਲੰਕਾ ਦੀ ਪੂਰੀ ਟੀਮ 206 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਮਾਨਵ ਸੁਥਾਰ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 6 ਵਿਕਟਾਂ ਹਾਸਲ ਕੀਤੀਆਂ ਜਦਕਿ ਪ੍ਰਸਿਧ ਕ੍ਰਿਸ਼ਨਾਂ ਨੂੰ 2 ਵਿਕਟਾਂ ਮਿਲੀਆਂ। ਇਸ ਦੇ ਨਾਲ ਹੀ ਭਾਰਤ ਨੇ 2 ਮੈਚਾਂ ਦੀ ਲੜੀ ਵਿਚ 1-0 ਦੀ ਬੜ੍ਹਤ ਹਾਸਲ ਕਰ ਲਈ। ਭਾਰਤ ਵਲੋਂ ਪਹਿਲੀ ਪਾਰੀ ਵਿਚ ਸੈਂਕੜਾ ਲਗਾਉਣ ਵਾਲੇ ਦੇਵਦੱਤ ਪਡਿੱਕਲ ਨੂੰ ਉਸ ਦੀ ਸ਼ਾਨਦਾਰ ਬੱਲੇਬਾਜ਼ੀ ਲਈ ਪਲੇਅਰ ਆਪ ਦ ਮੈਚ ਚੁਣਿਆ ਗਿਆ। ਲੜੀ ਦਾ ਦੂਜਾ ਤੇ ਆਖ਼ਰੀ ਟੈਸਟ 23 ਅਗਸਤ ਤੋਂ ਕੋਲੰਬੋ ਵਿਖੇ ਖੇਡਿਆ ਜਾਵੇਗਾ।
ਤਾਜ਼ਾ ਖ਼ਬਰਾਂ
Free
ਗਾਲੇ ਟੈਸਟ 'ਚ ਭਾਰਤ ਨੇ 165 ਦੌੜਾਂ ਨਾਲ ਹਰਾਇਆ ਮੇਜ਼ਬਾਨ ਸ੍ਰੀਲੰਕਾ ਨੂੰ
ਗਾਲੇ, 19 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਗਾਲੇ ਵਿਖੇ ਹੋਏ ਪਹਿਲੇ ਟੈਸਟ ਮੈਚ ਵਿਚ ਭਾਰਤ ਨੇ ਸ੍ਰੀਲੰਕਾ ਨੂੰ 165 ਦੌੜਾਂ ਨਾਲ ਹਰਾ ਦਿੱਤਾ। ਮੈਚ ਦੇ 5ਵੇਂ ਦਿਨ 4 ਵਿਕਟਾਂ ਦੇ ਨੁਕਸਾਨ 'ਤੇ 84 ਦੌੜਾਂ...
ਅਜੀਤ ਡੈਸਕ
19-08-2026