ਪਾਤੜਾਂ (ਪਟਿਆਲਾ), 19 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਥਿੰਦ) - ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਵਿਖੇ ਸ਼ੁਰੂ ਕੀਤਾ ਗਿਆ ਧਰਨਾ ਅੱਜ ਕਿਸਾਨ ਆਗੂਆਂ ਅਤੇ ਹਰਿਆਣਾ ਪ੍ਰਸ਼ਾਸਨ ਵਿਚ ਸਹਿਮਤੀ ਬਣਨ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹਰਿਆਣਾ ਪ੍ਰਸ਼ਾਸਨ ਦੇ ਵਲੋਂ ਖਨੋਰੀ ਬਾਰਡਰ ਵਿਖੇ ਹਰਿਆਣਾ ਪੰਜਾਬ ਦੀ ਸਰਹੱਦ ਉੱਤੇ ਵੱਡੇ ਵੱਡੇ ਪੱਥਰਾਂ ਅਤੇ ਕੰਡਿਆਲੀ ਤਾਰ ਨਾਲ ਬੰਦ ਕੀਤੇ ਗਏ ਰੋਡ ਨੂੰ ਖੋਲ੍ਹਣਾ ਸ਼ੁਰੂ ਕਰ ਦਿੱਤਾ ਗਿਆ ਹੈ ।ਜ਼ਿਕਰਯੋਗ ਹੈ ਕਿ ਇਹ ਰੋਡ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਹੋਣ ਕਾਰਨ ਆਵਾਜਾਈ ਪੱਖੋਂ ਵਿਸ਼ੇਸ਼ ਅਹਿਮੀਅਤ ਰੱਖਦਾ ਹੈ ਅਤੇ ਇਸ ਦੇ ਬੰਦ ਹੋਣ ਨਾਲ ਲੋਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਰਸਤਾ ਖੁੱਲ੍ਹਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਤਾਜ਼ਾ ਖ਼ਬਰਾਂ
Free
ਕਿਸਾਨਾਂ ਨਾਲ ਸਹਿਮਤੀ ਬਣਨ ਤੋਂ ਬਾਅਦ ਹਰਿਆਣਾ ਪ੍ਰਸ਼ਾਸਨ ਨੇ ਖਨੌਰੀ ਬਾਰਡਰ ਖੋਲ੍ਹਣਾ ਕੀਤਾ ਸ਼ੁਰੂ
ਪਾਤੜਾਂ (ਪਟਿਆਲਾ), 19 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਥਿੰਦ) - ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਵਿਖੇ ਸ਼ੁਰੂ ਕੀਤਾ ਗਿਆ ਧਰਨਾ ਅੱਜ ਕਿਸਾਨ ਆਗੂਆਂ ਅਤੇ ਹਰਿਆਣਾ...
ਅਜੀਤ ਡੈਸਕ
19-08-2026