19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਫੂਡ ਸੇਫਟੀ ਵਿਭਾਗ ਵਲੋਂ ਹਲਵਾਈ ਦੀ ਦੁਕਾਨ ’ਤੇ ਛਾਪੇਮਾਰੀ, 8 ਕੁਇੰਟਲ ਮਠਿਆਈ ਜ਼ਬਤ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 19 ਅਗਸਤ (ਕਪਿਲ ਕੰਧਾਰੀ) - ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਫੂਡ ਸੇਫਟੀ ਵਿਭਾਗ ਵਲੋਂ ਮਿਲਾਵਟੀ ਅਤੇ ਘਟੀਆ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ...

Ad Position 21
No active advertisement
ਅਜੀਤ ਡੈਸਕ 19-08-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 19 ਅਗਸਤ (ਕਪਿਲ ਕੰਧਾਰੀ) - ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਫੂਡ ਸੇਫਟੀ ਵਿਭਾਗ ਵਲੋਂ ਮਿਲਾਵਟੀ ਅਤੇ ਘਟੀਆ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਵਿਭਾਗ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਗੁਰੂ ਹਰਸਹਾਏ ਦੇ ਸ੍ਰੀ ਮੁਕਤਸਰ ਰੋਡ ’ਤੇ ਸਥਿਤ ਬਹਿਲ ਡੇਅਰੀ ਵਿਖੇ ਛਾਪੇਮਾਰੀ ਕਰਕੇ ਕਰੀਬ 8 ਕੁਇੰਟਲ ਮਠਿਆਈ ਜ਼ਬਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫਟੀ ਵਿਭਾਗ ਦੇ ਅਧਿਕਾਰੀ  ਅਭਿਨਵ ਨੇ ਦੱਸਿਆ ਕਿ ਚੈਕਿੰਗ ਦੌਰਾਨ ਵੱਖ ਵੱਖ ਸ਼ਹਿਰਾਂ ਤੋਂ ਮੰਗਵਾਇਆ ਗਿਆ ਪਤੀਸਾ, ਬਰਫ਼ੀ ਆਦਿ ਮਿਠਾਈਆਂ ਦੀ ਵੱਡੀ ਮਾਤਰਾ ਮਿਲੀ, ਜਿਸ ਨੂੰ ਵਿਭਾਗੀ ਟੀਮ ਵਲੋਂ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀਆਂ ਮਿਠਾਈਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ, ਜਿਸ ਤੋਂ ਬਾਅਦ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।ਫੂਡ ਸੇਫਟੀ ਅਧਿਕਾਰੀ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਾਫ਼-ਸੁਥਰੀ ਅਤੇ ਮਿਆਰੀ ਮਠਿਆਈ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਗੁਰੂ ਹਰਸਹਾਏ ਅਤੇ ਆਸ-ਪਾਸ ਦੇ ਇਲਾਕਿਆਂ ਵਿਚ  ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਦੁਕਾਨਾਂ ’ਤੇ ਚੈਕਿੰਗ ਅਤੇ ਸੈਂਪਲਿੰਗ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।
ਵਿਭਾਗ ਦੀ ਇਸ ਕਾਰਵਾਈ ਨਾਲ  ਮਠਿਆਈ ਵਿਕਰੇਤਾਵਾਂ ਵਿਚ ਹਲਚਲ ਪਾਈ ਜਾ ਰਹੀ ਹੈ, ਜਦਕਿ ਲੋਕਾਂ ਵਲੋਂ ਵੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟੀ  ਮਠਿਆਈਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਨਹਿਰ ਚੋਂ ਮਿਲੀ ਔਰਤ ਦੀ ਲਾਸ਼ ਅਗਲੀ ਖ਼ਬਰ ਸੁਨੀਲ ਸ਼ੈੱਟੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
Ad Position 24