20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਚੰਡੀਗੜ੍ਹ ਨਗਰ ਨਿਗਮ ਹਾਊਸ ਮੀਟਿੰਗ ਦੌਰਾਨ ਹੰਗਾਮਾ

ਚੰਡੀਗੜ੍ਹ, 20 ਅਗਸਤ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। 11.30 ਵਜੇ ਸ਼ੁਰੂ ਹੋਈ ਹਾਊਸ ਮੀਟਿੰਗ ਦੀ ਸ਼ੁਰੂਆਤ ਵਿਚ ਹੀ ਵਿਰੋਧੀ ਧਿਰ ਦੇ ਕੌਂਸਲਰ ਵਿਰੋਧ ਪ੍ਰਦਰਸ਼ਨ ਕਰਦੇ...

Ad Position 21
No active advertisement
ਅਜੀਤ ਡੈਸਕ 20-08-2026

ਚੰਡੀਗੜ੍ਹ, 20 ਅਗਸਤ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। 11.30 ਵਜੇ ਸ਼ੁਰੂ ਹੋਈ ਹਾਊਸ ਮੀਟਿੰਗ ਦੀ ਸ਼ੁਰੂਆਤ ਵਿਚ ਹੀ ਵਿਰੋਧੀ ਧਿਰ ਦੇ ਕੌਂਸਲਰ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਸਦਨ ਵਿਚਕਾਰ ਆ ਕੇ ਨਾਅਰੇਬਾਜ਼ੀ ਕਰਨ ਲੱਗ ਪਏ। ਵਿਰੋਧੀ ਧਿਰ ਵਲੋਂ 227 ਕਰੋੜ ਰੁਪਏ ਦੇ ਟੇਬਲ ਏਜੰਡਾ ਨੂੰ ਲੈ ਕੇ ਜਵਾਬਦੇਹੀ ਮੰਗੀ ਗਈ। ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ 227 ਕਰੋੜ ਰੁਪਏ ਦੇ ਏਜੇਂਡੇ ਤੇ ਜਾਂਚ ਕਰਵਾਏ ਜਾਣ ਦੀ ਗੱਲ ਕੀਤੀ ਗਈ ਉਨ੍ਹਾਂ ਦਾ ਕਹਿਣਾ ਸੀ ਕਿ ਆਪ ਕੌਂਸਲਰ ਹਰਦੀਪ ਸਿੰਘ ਸਮੇਤ ਕਈ ਕੌਂਸਲਰ ਹਾਜ਼ਰ ਸਨ। ਉਸ ਸਮੇਂ ਉਨ੍ਹਾਂ ਵੱ।ਲੋਂ ਵਿਰੋਧ ਕਿਉਂ ਨਹੀਂ ਕੀਤਾ ਗਿਆ, ਹੁਣ ਜਾਣਬੁਝ ਕੇ ਹਾਊਸ ਮੀਟਿੰਗ ਦਾ ਸਮਾਂ ਖ਼ਰਾਬ ਕਰ ਸਿਆਸਤ ਕੀਤੀ ਜਾ ਰਹੀ ਹੈ।
ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ 2025 ਵਿਚ ਨਿਗਮ ਸਦਨ ਵਲੋਂ ਪਾਸ ਕੀਤੇ ਗਏ ਪਾਣੀ ਦੇ ਏਜੰਡਾ ਨੂੰ ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਵਲੋਂ ਰੱਦ ਕੀਤੇ ਜਾਣ ਦੇ ਮੁੱਦੇ ਤੇ ਵਿਰੋਧ ਜਤਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਵਲੋਂ ਰੱਦ ਕੀਤੇ ਜਾਣ ਦੇ ਬਾਵਜੂਦ ਸਦਨ ਵਿਚ ਨਹੀਂ ਲਿਆਂਦਾ ਗਿਆ ਨਾ ਹੀ ਇਸ ਬਾਬਤ ਸਦਨ ਦੇ ਮੈਂਬਰਾਂ ਨੂੰ ਕੋਈ ਜਾਣਕਾਰੀ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਬਾਰ ਕੌਂਸਲ ਆਫ਼ ਇੰਡੀਆ ਚੇਅਰਮੈਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਵਿਚ ਵਕੀਲਾਂ ਵਲੋਂ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਸਰਪ੍ਰੀਤ ਸਿੰਘ ਗਿੱਲ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Ad Position 24