20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸ਼ਹੀਦੀ ਸਮਾਗਮ ਆਰੰਭ

ਲੌਂਗੋਵਾਲ (ਸੰਗਰੂਰ), 20 ਅਗਸਤ (ਵਿਨੋਦ ਸ਼ਰਮਾ, ਸ. ਖੰਨਾ) - ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਨੂੰ ਲੈਕੇ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵੱਡੇ ਰੇੜਕੇ ਉਪਰੰਤ ਅਨਾਜ਼ ਮੰਡੀ ਲੌਂਗੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ...

Ad Position 21
No active advertisement
ਅਜੀਤ ਡੈਸਕ 20-08-2026

ਲੌਂਗੋਵਾਲ (ਸੰਗਰੂਰ), 20 ਅਗਸਤ (ਵਿਨੋਦ ਸ਼ਰਮਾ, ਸ. ਖੰਨਾ) - ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਨੂੰ ਲੈਕੇ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵੱਡੇ ਰੇੜਕੇ ਉਪਰੰਤ ਅਨਾਜ਼ ਮੰਡੀ ਲੌਂਗੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮਾਗਮ ਆਰੰਭ ਹੋ ਗਿਆ ਹੈ। ਇਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਭਾਈ ਗੋਬਿੰਦ ਸਿੰਘ ਲੌਂਗੋਵਾਲ,ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਸਕੱਤਰ ਜਨਰਲ, ਜਥੇ. ਸੁੱਚਾ ਸਿੰਘ ਛੋਟੇਪੁਰ, ਗਗਨਦੀਪ ਸਿੰਘ ਬਰਨਾਲਾ ਸਮੇਤ ਸੀਨੀਅਰ ਲੀਡਰਸ਼ਿਪ ਮੰਚ 'ਤੇ ਬਿਰਾਜ਼ਮਾਨ ਹੈ। ਸਮਾਗਮ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਸੰਬੋਧਨ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਹਰ ਮਹੀਨੇ ਹੋਣ ਵਾਲੀ ਮੀਟਿੰਗ ਲਈ ਆਪਣੀ ਪ੍ਰੀਖਿਆ ਤੋਂ ਖੁੰਝਣਾ ਨਹੀਂ ਚਾਹੁੰਦਾ - ਚਰਨਜੀਤ ਸਿੰਘ ਚੰਨੀ ਅਗਲੀ ਖ਼ਬਰ ਜਲੰਧਰ ਨਗਰ ਨਿਗਮ ਕਰਮਚਾਰੀਆਂ ਨੇ ਕੀਤੀ ਹੜਤਾਲ
Ad Position 24