20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਲੁਧਿਆਣਾ ਵਿਚ ਕੈਮੀਕਲ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ, 20 ਅਗਸਤ (ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਮੋਤੀ ਨਗਰ ਇਲਾਕੇ ਵਿਚ ਉਸ ਸਮੇਂ ਹਫੜਾ-ਦਫੜੀ...

Ad Position 21
No active advertisement
ਅਜੀਤ ਡੈਸਕ 20-08-2026

ਲੁਧਿਆਣਾ, 20 ਅਗਸਤ (ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਮੋਤੀ ਨਗਰ ਇਲਾਕੇ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਕੈਮੀਕਲ ਨਾਲ ਭਰੇ ਇਕ ਟਰੱਕ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਕੈਮੀਕਲ ਨਾਲ ਲੱਦਿਆ ਟਰੱਕ ਜਦੋਂ ਇਲਾਕੇ ਵਿਚੋਂ ਲੰਘ ਰਿਹਾ ਸੀ ਤਾਂ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ। ਤਾਰਾਂ ਤੋਂ ਨਿਕਲੀ ਚਿੰਗਾਰੀ ਕਾਰਨ ਟਰੱਕ ਵਿਚ ਮੌਜੂਦ ਕੈਮੀਕਲ ਨੇ ਅੱਗ ਫੜ ਲਈ ਅਤੇ ਕੁਝ ਹੀ ਪਲਾਂ ਵਿਚ ਅੱਗ ਨੇ ਭਿਆਨਕ ਰੂਪ ਧਾਰ ਲਿਆ।

ਅੱਗ ਲੱਗਣ ਤੋਂ ਬਾਅਦ ਆਸ-ਪਾਸ ਰਹਿੰਦੇ ਲੋਕਾਂ ਵਿਚ ਹੜਕੰਪ ਮਚ ਗਿਆ। ਆਪਣੀ ਜਾਨ ਬਚਾਉਣ ਲਈ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਵਾਂ ਵੱਲ ਭੱਜੇ। ਲੋਕਾਂ ਮੁਤਾਬਿਕ ਅੱਗ ਦੀ ਲਪੇਟ ਕਾਰਨ ਕਈ ਘਰਾਂ ਦੇ ਬਿਜਲੀ ਮੀਟਰ ਸੜ ਗਏ, ਜਦਕਿ ਕੁਝ ਘਰਾਂ ਦੀਆਂ ਕੰਧਾਂ ਵਿਚ ਵੀ ਦਰਾਰਾਂ ਆ ਗਈਆਂ। ਘਟਨਾ ਸਮੇਂ ਘਰਾਂ ਵਿਚ ਮੌਜੂਦ ਲੋਕਾਂ ਨੂੰ ਪਿਛਲੇਂ ਰਸਤੇ ਰਾਹੀਂ ਬਾਹਰ ਕੱਢਿਆ ਗਿਆ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਜਾਣਕਾਰੀ ਮਿਲਦੇ ਹੀ ਦਮਕਲ ਵਿਭਾਗ ਦੀਆਂ ਟੀਮਾਂ ਚਾਰ ਫਾਇਰ ਟੈਂਡਰਾਂ ਸਮੇਤ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ।

ਕਰੀਬ ਇਕ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਵੀ ਵਿਅਕਤੀ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਫਾਇਰ ਸਬ ਅਫ਼ਸਰ ਰਾਜਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਸਨ ਅਤੇ ਚਾਰ ਫਾਇਰ ਟੈਂਡਰਾਂ ਦੀ ਮੱਦਦ ਨਾਲ ਕਰੀਬ ਇਕ ਘੰਟੇ ਵਿਚ ਅੱਗ 'ਤੇ ਕਾਬੂ ਪਾ ਲਿਆ ਗਿਆ। ਹਾਦਸੇ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇ ’ਤੇ ਹੋਮਗਾਰਡ ਸਾਂਝੀ ਐਸੋਸੀਏਸ਼ਨ ਦਾ ਧਰਨਾ, ਟੋਲ ਪਲਾਜ਼ਾ ਨੇੜੇ ਲੱਗਾ ਲੰਮਾ ਜਾਮ ਅਗਲੀ ਖ਼ਬਰ ਬੱਸ-ਮੋਟਰਸਾਈਕਲ ਦੀ ਟੱਕਰ 'ਚ ਪਤੀ-ਪਤਨੀ ਦੀ ਦਰਦਨਾਕ ਮੌਤ
Ad Position 24