20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ

ਡੇਰਾਬੱਸੀ (ਮੋਹਾਲੀ), 20 ਅਗਸਤ (ਰਣਬੀਰ ਸਿੰਘ ਪੜ੍ਹੀ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਨ...

Ad Position 21
No active advertisement
ਅਜੀਤ ਡੈਸਕ 20-08-2026

ਡੇਰਾਬੱਸੀ (ਮੋਹਾਲੀ), 20 ਅਗਸਤ (ਰਣਬੀਰ ਸਿੰਘ ਪੜ੍ਹੀ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਨ ਮੋਰਚਾ ਕਿਸਾਨ ਜਥੇਬੰਦੀ ਵਲੋਂ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਭਾਈ ਹਰਪ੍ਰੀਤ ਸਿੰਘ ਅਮਲਾਲਾ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਇਸ ਸਬੰਧੀ ਉਨ੍ਹਾਂ ਆਪਣੇ ਇਲਾਕੇ ਦੀਆਂ ਗਲੀਆਂ ਅਤੇ ਬਾਜ਼ਾਰਾਂ ਵਿਚ ਜਾ ਕੇ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਦਿਆਂ ਹੱਥ ਜੋੜ ਕੇ 21 ਅਗਸਤ ਨੂੰ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ।

ਭਾਈ ਅਮਲਾਲਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਕਿਸੇ ਇਕ ਪਰਿਵਾਰ ਜਾਂ ਵਰਗ ਤੱਕ ਸੀਮਤ ਨਹੀਂ, ਸਗੋਂ ਇਹ ਮਨੁੱਖੀ ਅਧਿਕਾਰਾਂ, ਇਨਸਾਫ਼ ਅਤੇ ਸੰਵਿਧਾਨਕ ਨਿਆਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਆਵਾਜ਼ ਉਠਾਈ ਜਾ ਰਹੀ ਹੈ, ਪਰ ਮਾਮਲਾ ਹੱਲ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਬੰਦ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸਫ਼ਲ ਬਣਾਇਆ ਜਾਵੇ। ਬਾਜ਼ਾਰ ਬੰਦ ਰੱਖਣਾ ਇਸ ਮੰਗ ਪ੍ਰਤੀ ਲੋਕਾਂ ਦੀ ਇਕਜੁੱਟਤਾ ਅਤੇ ਸਮਰਥਨ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਸਮੂਹ ਦੁਕਾਨਦਾਰਾਂ, ਵਪਾਰੀਆਂ, ਨੌਜਵਾਨਾਂ ਅਤੇ ਇਲਾਕਾ ਵਾਸੀਆਂ ਨੂੰ ਆਪਸੀ ਭਾਈਚਾਰਾ ਕਾਇਮ ਰੱਖਦਿਆਂ ਬੰਦ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਲੜਕੀਆਂ ਦੇ ਲਾਪਤਾ ਹੋਣ ਦੇ ਵਧਦੇ ਮਾਮਲੇ ਮਾਛੀਵਾੜਾ ਪੁਲਿਸ ਲਈ ਬਣੇ ਸਿਰਦਰਦ ਅਗਲੀ ਖ਼ਬਰ ਗੁਰੂ ਹਰਸਹਾਏ ਦੇ ਪ੍ਰਾਈਵੇਟ ਸਕੂਲ ਕੱਲ੍ਹ 21 ਅਗਸਤ ਨੂੰ ਰਹਿਣਗੇ ਬੰਦ
Ad Position 24