ਫਰੀਦਕੋਟ, 21 ਅਗਸਤ (ਜਸਵੰਤ ਸਿੰਘ ਪੁਰਬਾ)- ਕੌਮੀ ਇਨਸਾਫ਼ ਮੋਰਚਾ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਅਨੁਸਾਰ ਪੂਰੇ ਪੰਜਾਬ ’ਚ ਸਵੇਰ ਸੱਤ ਵਜੇ ਤੋਂ ਦੁਪਹਿਰ ਦੋ ਵਜੇ ਤੱਕ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।ਕੌਮੀ ਇਨਸਾਫ਼ ਮੋਰਚਾ ਉਨ੍ਹਾਂ ਬੰਦੀ ਸਿੰਘਾ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜੋ ਸਿੰਘ ਪਿਛਲੇ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਅਤੇ ਆਪਣੀਆਂ ਸਜ਼ਾਵਾਂ ਖਤਮ ਕਰ ਚੁੱਕੇ ਜਾਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ। ਉਨ੍ਹਾਂ ਨੂੰ ਜਲਦ ਰਿਹਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਭਾਈ ਜਗਤਾਰ ਸਿੰਘ ਹਵਾਰਾ, ਜੋ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ’ਚ ਸਜ਼ਾ ਭੁਗਤ ਰਹੇ ਹਨ, ਉਨ੍ਹਾਂ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਬਿਮਾਰ ਮਾਂ ਨਾਲ ਕੁਝ ਸਮਾਂ ਬਿਤਾ ਸਕਣ। ਦੂਜੇ ਪਾਸੇ ਅੱਜ ਇਨਸਾਫ਼ ਮੋਰਚਾ ਵਲੋਂ ਕੀਤੇ ਐਲਾਨ ਅਨੁਸਾਰ ਸਾਰੇ ਬਾਜ਼ਾਰ ਤੇ ਸਕੂਲ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ ਪਰ ਕੁਝ ਸਰਕਾਰੀ ਸਕੂਲ ਖੁੱਲ੍ਹੇ ਹਨ। ਇਸ ਦਰਮਿਆਨ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ।ਮੋਰਚੇ ਵਲੋਂ ਬਸਾਂ ਬੰਦ ਦੇ ਦੌਰਾਨ ਕੁੱਝ ਕੁ ਬੱਸਾਂ ਚੱਲ ਰਹੀਆਂ ਸਨ। ਹਾਈਵੇ ਤੋਂ ਇਲਾਵਾ ਰੇਲਵੇ ਟਰੈਕ ਵੀ ਜਾਮ ਰੱਖਣ ਦੀ ਚਿਤਾਵਨੀ ਦਿੱਤੀ ਗਈ ਹੈ ਪਰ ਟ੍ਰੈਫਿਕ ਚਲ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਫਰੀਦਕੋਟ ਵਿਚ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ
ਫਰੀਦਕੋਟ, 21 ਅਗਸਤ (ਜਸਵੰਤ ਸਿੰਘ ਪੁਰਬਾ)- ਕੌਮੀ ਇਨਸਾਫ਼ ਮੋਰਚਾ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਅਨੁਸਾਰ ਪੂਰੇ ਪੰਜਾਬ ’ਚ ਸਵੇਰ ਸੱਤ ਵਜੇ ਤੋਂ ਦੁਪਹਿਰ ਦੋ ਵਜੇ ਤੱਕ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਅਜੀਤ ਡੈਸਕ
21-08-2026