21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਮਹਿਲ ਕਲਾਂ ਮੁਕੰਮਲ ਬੰਦ

ਮਹਿਲ ਕਲਾਂ, (ਬਰਨਾਲਾ), 21 ਅਗਸਤ (ਅਵਤਾਰ ਸਿੰਘ ਅਣਖੀ)- ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਅੱਜ ਮਹਿਲ ਕਲਾਂ ਕਸਬੇ ਵਿਚ ਭਰਵਾਂ ਹੁੰਗਾਰਾ ਮਿਲਿਆ। ਸਵੇਰ ਤੋਂ ਹੀ ਸਮੁੱਚੇ ਬਾਜ਼ਾਰ ਅਤੇ ਵਪਾਰਕ ਅਦਾਰੇ ਮੁਕੰਮਲ ਤੌਰ ’ਤੇ ਬੰਦ ਰਹੇ, ਜੋ ਕਿ ਦੁਪਹਿਰ 2 ਵਜੇ ਤੱਕ ਬੰਦ ਰਹਿਣਗੇ।

Ad Position 21
No active advertisement
ਅਜੀਤ ਡੈਸਕ 21-08-2026

ਮਹਿਲ ਕਲਾਂ, (ਬਰਨਾਲਾ), 21 ਅਗਸਤ (ਅਵਤਾਰ ਸਿੰਘ ਅਣਖੀ)- ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਅੱਜ ਮਹਿਲ ਕਲਾਂ ਕਸਬੇ ਵਿਚ ਭਰਵਾਂ ਹੁੰਗਾਰਾ ਮਿਲਿਆ। ਸਵੇਰ ਤੋਂ ਹੀ ਸਮੁੱਚੇ ਬਾਜ਼ਾਰ ਅਤੇ ਵਪਾਰਕ ਅਦਾਰੇ ਮੁਕੰਮਲ ਤੌਰ ’ਤੇ ਬੰਦ ਰਹੇ, ਜੋ ਕਿ ਦੁਪਹਿਰ 2 ਵਜੇ ਤੱਕ ਬੰਦ ਰਹਿਣਗੇ।

ਬੰਦ ਦੇ ਸਮਰਥਨ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਕਾਰਕੁਨਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਬਠਿੰਡਾ-ਬਰਨਾਲਾ ਮੁੱਖ ਮਾਰਗ ’ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਮਹਿਲ ਕਲਾਂ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕੰਟਰੋਲ ਹੇਠ ਲਿਆ ਅਤੇ ਜਾਮ ਖੁੱਲ੍ਹਵਾ ਕੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ। ਇਸ ਦੌਰਾਨ ਧਰਨਾ ਚੁਕਵਾਉਣ ਨੂੰ ਲੈ ਕੇ ਅਕਾਲੀ ਦਲ (ਵਾਰਸ ਪੰਜਾਬ ਦੇ ਬਲਾਕ ਪ੍ਰਧਾਨ ਸਤਿਨਾਮ ਸਿੰਘ ਖ਼ਾਲਸਾ ਅਤੇ ਸਥਾਨਕ ਪੁਲਿਸ ਅਧਿਕਾਰੀਆਂ ਦਰਮਿਆਨ ਤਿੱਖੀ ਬਹਿਸਬਾਜ਼ੀ ਵੀ ਦੇਖਣ ਨੂੰ ਮਿਲੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੀ ਕਾਲ ਦੌਰਾਨ ਮੁਸਤੈਦੀ 'ਚ ਪਾਇਲ ਪੁਲਿਸ ਪ੍ਰਸ਼ਾਸਨ ਅਗਲੀ ਖ਼ਬਰ ਧਾਰਮਿਕ ਨਗਰ ਤਲਵੰਡੀ ਸਾਬੋ ’ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ,ਆਵਾਜਾਈ ਠੱਪ
Ad Position 24