ਨਾਭਾ,21 ਅਗਸਤ (ਜਗਨਾਰ ਸਿੰਘ ਦੁਲੱਦੀ) - ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਬੰਦ ਦੀ ਕਾਲ ਦੇ ਮੱਦੇ ਨਜ਼ਰ ਰਿਆਸਤੀ ਸ਼ਹਿਰ ਨਾਭਾ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਨਜ਼ਰ ਆ ਰਹੇ ਹਨ। ਇਸ ਬੰਦ ਨੂੰ ਦੁਕਾਨਦਾਰਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਨਾਭਾ ਦੇ ਬੌੜਾਂ ਗੇਟ ਚੌਂਕ ਵਿਖੇ ਕਿਸਾਨ ਯੂਨੀਅਨਾਂ ਵੱਲੋਂ ਧਰਨਾ ਲਗਾ ਕੇ ਸੜਕਾਂ ਨੂੰ ਜਾਮ ਕਰ ਦਿੱਤਾ ਗਿਆ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਗਮਦੂਰ ਸਿੰਘ ਬਾਬਰਪੁਰ ਅਤੇ ਹਰਮੇਲ ਸਿੰਘ ਤੁੰਗਾ ਨੇ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕਰਨ, ਕਿਉਂ ਜੋ ਸਿੱਖ ਕੌਮ ਨਾਲ ਧੱਕਾ ਕਿਸੇ ਵੀ ਕੀਮਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਜੋ ਚੰਡੀਗੜ੍ਹ ਧਰਨੇ ਦੌਰਾਨ ਧਰਨਾਕਾਰੀਆਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਸਨ ਅਤੇ ਲਾਠੀ ਚਾਰਜ ਕੀਤਾ ਗਿਆ ਸੀ, ਉਹ ਵੀ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਨੂੰ ਚਾਹੀਦਾ ਹੈ ਕਿ ਉਹ ਚੰਡੀਗੜ੍ਹ ਦੇ ਧਰਨਾਕਾਰੀਆਂ ਤੇ ਕੀਤੇ ਗਏ ਪਰਚਿਆਂ ਨੂੰ ਤੁਰੰਤ ਰੱਦ ਕਰੇ।
ਤਾਜ਼ਾ ਖ਼ਬਰਾਂ
Free
ਨਾਭਾ 'ਚ ਮਿਲ ਰਿਹਾ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਮੁਕੰਮਲ ਤੌਰ ’ਤੇ ਬੰਦ
ਨਾਭਾ,21 ਅਗਸਤ (ਜਗਨਾਰ ਸਿੰਘ ਦੁਲੱਦੀ) - ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਬੰਦ ਦੀ ਕਾਲ ਦੇ ਮੱਦੇ ਨਜ਼ਰ ਰਿਆਸਤੀ ਸ਼ਹਿਰ ਨਾਭਾ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਨਜ਼ਰ ਆ ਰਹੇ ਹਨ। ਇਸ ਬੰਦ ਨੂੰ ਦੁਕਾਨਦਾਰਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਨਾਭਾ ਦੇ ਬੌੜਾਂ ਗੇਟ ਚੌਂਕ ਵਿਖੇ ਕਿਸਾਨ ਯੂਨੀਅਨਾਂ ਵੱਲੋਂ ਧਰਨਾ ਲਗਾ ਕੇ ਸੜਕਾਂ ਨੂੰ ਜਾਮ ਕਰ ਦਿੱਤਾ ਗਿਆ ਹੈ।
ਅਜੀਤ ਡੈਸਕ
21-08-2026