21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ਼ ਮੋਰਚੇ ਦੇ ‘ਪੰਜਾਬ ਬੰਦ’ ਦੇ ਸੱਦੇ ਦੇ ਮੱਦੇਨਜ਼ਰ ਸਨੌਰ ਵਿਖੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਸਨੌਰ, 21 ਅਗਸਤ (ਮੋਹਣ ਸਿੰਘ ਭੱਟੀ)-ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਅੱਜ ਦੇ 'ਪੰਜਾਬ ਬੰਦ' ਦੇ ਸੱਦੇ ਨੂੰ ਮੁੱਖ ਰੱਖਦਿਆਂ ਥਾਣਾ ਸਨੌਰ ਅਧੀਨ ਆਉਂਦੇ ਸਮੁੱਚੇ ਇਲਾਕੇ ਵਿੱਚ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਬੇਹੱਦ ਸਖ਼ਤ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ। ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਥਾਣਾ ਸਨੌਰ ਦੇ ਮੁਖੀ (ਐੱਸ.ਐੱਚ.ਓ.) ਅਵਤਾਰ ਸਿੰਘ ਖ਼ੁਦ ਭਾਰੀ ਪੁਲਿਸ ਫ਼ੋਰਸ ਸਮੇਤ ਸਨੌਰ ਸ਼ਹਿਰ ਦੇ ਮੁੱਖ ਬਾਜ਼ਾਰਾਂ, ਬੱਸ ਅੱਡੇ, ਮੁੱਖ ਚੌਕਾਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਤਾਇਨਾਤ ਹੋਏ ਅਤੇ ਇਲਾਕੇ ਦੀ ਲਗਾਤਾਰ ਨਿਗਰਾਨੀ ਕੀਤੀ।

Ad Position 21
No active advertisement
ਅਜੀਤ ਡੈਸਕ 21-08-2026

ਸਨੌਰ, 21 ਅਗਸਤ (ਮੋਹਣ ਸਿੰਘ ਭੱਟੀ)-ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਅੱਜ ਦੇ 'ਪੰਜਾਬ ਬੰਦ' ਦੇ ਸੱਦੇ ਨੂੰ ਮੁੱਖ ਰੱਖਦਿਆਂ ਥਾਣਾ ਸਨੌਰ ਅਧੀਨ ਆਉਂਦੇ ਸਮੁੱਚੇ ਇਲਾਕੇ ਵਿੱਚ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਬੇਹੱਦ ਸਖ਼ਤ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ। ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਥਾਣਾ ਸਨੌਰ ਦੇ ਮੁਖੀ (ਐੱਸ.ਐੱਚ.ਓ.) ਅਵਤਾਰ ਸਿੰਘ ਖ਼ੁਦ ਭਾਰੀ ਪੁਲਿਸ ਫ਼ੋਰਸ ਸਮੇਤ ਸਨੌਰ ਸ਼ਹਿਰ ਦੇ ਮੁੱਖ ਬਾਜ਼ਾਰਾਂ, ਬੱਸ ਅੱਡੇ, ਮੁੱਖ ਚੌਕਾਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਤਾਇਨਾਤ ਹੋਏ ਅਤੇ ਇਲਾਕੇ ਦੀ ਲਗਾਤਾਰ ਨਿਗਰਾਨੀ ਕੀਤੀ। ਜ਼ਿਕਰਯੋਗ ਹੈ ਕਿ 15 ਅਗਸਤ ਨੂੰ ਚੰਡੀਗੜ੍ਹ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੀਆਂ ਸੰਗਤਾਂ 'ਤੇ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗ਼ਣ ਅਤੇ ਵਾਟਰ ਕੈਨਨ ਦੀ ਵਰਤੋਂ ਕਰਨ ਦੇ ਵਿਰੋਧ ਵਿੱਚ ਕੌਮੀ ਇਨਸਾਫ਼ ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.), ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’, ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ ਵੱਖ-ਵੱਖ ਪੰਥਕ, ਧਾਰਮਿਕ, ਨਿਹੰਗ ਸਿੰਘ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੂਰਨ ਸਮਰਥਨ ਦਿੱਤਾ ਗਿਆ ਸੀ। ਹਾਂਲਾਕਿ ਮੋਰਚੇ ਵੱਲੋਂ ਹਸਪਤਾਲਾਂ, ਮੈਡੀਕਲ ਸਟੋਰਾਂ, ਐਂਬੂਲੈਂਸਾਂ, ਵਿਆਹ ਅਤੇ ਸੋਗ ਸਮਾਗਮਾਂ ਵਾਲੇ ਵਾਹਨਾਂ ਨੂੰ ਇਸ ਬੰਦ ਤੋਂ ਪੂਰੀ ਛੋਟ ਦਿੱਤੀ ਗਈ ਸੀ। ਥਾਣਾ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਜਿਲਾ ਪਲਿਸ ਮੁਖੀ ਵਰੁਣ ਸ਼ਰਮਾ ਅਤੇ ਉੱਚ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੁਲਿਸ ਵੱਲੋਂ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਨਾਕਾਬੰਦੀ ਕਰਕੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਜਾਂ ਜਨਤਕ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਆਮ ਲੋਕਾਂ, ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਸ਼ਾਂਤੀ ਅਤੇ ਆਪਸੀ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਬੰਦ ਦੌਰਾਨ ਰੋਸ ਮਾਰਚ ਤੋਂ ਪਹਿਲਾਂ ਕੀਤੀ ਅਰਦਾਸ ਅਗਲੀ ਖ਼ਬਰ ਨਾਭਾ 'ਚ ਮਿਲ ਰਿਹਾ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਮੁਕੰਮਲ ਤੌਰ ’ਤੇ ਬੰਦ
Ad Position 24