ਭੁਲੱਥ, (ਕਪੂਰਥਲਾ), 21 ਅਗਸਤ (ਮਨਜੀਤ ਸਿੰਘ ਰਤਨ)- ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਕਸਬਾ ਦਾ ਬਾਜ਼ਾਰ ਬੰਦ ਰਹਿਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਬੰਦ ਦੇ ਚਲਦਿਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਨਜ਼ਰ ਆਏ, ਜਦਕਿ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੰਦ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਬੰਦ ਕਾਰਨ ਆਵਾਜਾਈ ਅਤੇ ਰੋਜ਼ਾਨਾ ਦੇ ਕੰਮਕਾਜ ’ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ। ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਨੂੰ ਕਸਬਾ ਭੁਲੱਥ ਵਿੱਚ ਭਰਵਾਂ ਹੁੰਗਾਰਾ, ਬਾਜ਼ਾਰਾਂ ’ਚ ਪਸਰੀ ਖਾਮੋਸ਼ੀ
ਭੁਲੱਥ, (ਕਪੂਰਥਲਾ), 21 ਅਗਸਤ (ਮਨਜੀਤ ਸਿੰਘ ਰਤਨ)- ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਕਸਬਾ ਦਾ ਬਾਜ਼ਾਰ ਬੰਦ ਰਹਿਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਬੰਦ ਦੇ ਚਲਦਿਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਨਜ਼ਰ ਆਏ, ਜਦਕਿ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਅਜੀਤ ਡੈਸਕ
21-08-2026