21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਅਨੰਦਪੁਰ ਸਾਹਿਬ, 21 ਅਗਸਤ (ਜੇ.ਐਸ. ਨਿੱਕੂਵਾਲ )- ਕੌਮੀ ਇਨਸਾਫ ਮੋਰਚਾ ਦੇ ਸੱਦੇ ਤੇ ਦਿੱਤੇ ਗਏ ਬੰਦ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਸ੍ਰੀ ਅਨੰਦਪੁਰ ਸਾਹਿਬ ਵਪਾਰ ਮੰਡਲ ਵਲੋਂ 11 ਵਜੇ ਤੱਕ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੂਹ ਬਾਜ਼ਾਰ ਬੰਦ ਰੱਖੇ ਗਏ ਹਨ।

Ad Position 21
No active advertisement
ਅਜੀਤ ਡੈਸਕ 21-08-2026

ਸ੍ਰੀ ਅਨੰਦਪੁਰ ਸਾਹਿਬ, 21 ਅਗਸਤ (ਜੇ.ਐਸ. ਨਿੱਕੂਵਾਲ )- ਕੌਮੀ ਇਨਸਾਫ ਮੋਰਚਾ ਦੇ ਸੱਦੇ ਤੇ ਦਿੱਤੇ ਗਏ ਬੰਦ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਸ੍ਰੀ ਅਨੰਦਪੁਰ ਸਾਹਿਬ ਵਪਾਰ ਮੰਡਲ ਵਲੋਂ 11 ਵਜੇ ਤੱਕ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੂਹ ਬਾਜ਼ਾਰ ਬੰਦ ਰੱਖੇ ਗਏ ਹਨ। ਇਸ ਤੋਂ ਬਿਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਵਿਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ ਜਦੋਂ ਕਿ ਚੀਫ ਖਾਲਸਾ ਦੀਵਾਨ ਨਾਲ ਸੰਬੰਧਿਤ ਐਸਜੀਐਸ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਸਮੇਤ ਸਾਰੀਆਂ ਸਿੱਖ ਵਿੱਦਿਅਕ ਸੰਸਥਾਵਾਂ ਬੰਦ ਹਨ। ਬਾਜ਼ਾਰਾਂ ਵਿੱਚ ਸੁਨਸਾਨ ਪਸਰੀ ਹੋਈ ਹੈ। ਕੌਮੀ ਇਨਸਾਫ ਮੋਰਚਾ ਦੇ ਆਗੂਆਂ ਸ਼ਮਸ਼ੇਰ ਸਿੰਘ ਸ਼ੇਰਾ ,ਜੈਮਲ ਸਿੰਘ ਭੜੀ ,ਜਸਪਾਲ ਸਿੰਘ ਢਾਹੇ, ਭੁਪਿੰਦਰ ਸਿੰਘ ਬਜਰੂੜ , ਭਾਈ ਅਮਨਦੀਪ ਸਿੰਘ ਅਬਿਆਣਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਇਸ ਤੋਂ ਬਿਨਾਂ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਪ੍ਰਿਤਪਾਲ ਸਿੰਘ ਗੰਡਾ , ਦੀਪਕ ਆਂਗਰਾ  ਅਤੇ ਰੇਹੜੀ ਯੂਨੀਅਨ ਦੇ ਪ੍ਰਧਾਨ ਸੁਨੀਲ ਅਡਵਾਲ ਨੇ ਵੀ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਬੰਦ ਦੇ ਸੱਦੇ ਨੂੰ ਇਲਾਕੇ ਅੰਦਰ ਭਰਵਾਂ ਹੁੰਗਾਰਾ, ਕੋਟਲੀ ਸੂਰਤ ਮਲੀ ਸਮੇਤ ਇਲਾਕੇ ਅੰਦਰ ਮੁਕੰਮਲ ਬੰਦ ਅਗਲੀ ਖ਼ਬਰ ਪੰਜਾਬ ਬੰਦ ਨੂੰ ਕਸਬਾ ਭੁਲੱਥ ਵਿੱਚ ਭਰਵਾਂ ਹੁੰਗਾਰਾ, ਬਾਜ਼ਾਰਾਂ ’ਚ ਪਸਰੀ ਖਾਮੋਸ਼ੀ
Ad Position 24