21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦ ਦੇ ਸੱਦੇ ਨੂੰ ਇਲਾਕੇ ਅੰਦਰ ਭਰਵਾਂ ਹੁੰਗਾਰਾ, ਕੋਟਲੀ ਸੂਰਤ ਮਲੀ ਸਮੇਤ ਇਲਾਕੇ ਅੰਦਰ ਮੁਕੰਮਲ ਬੰਦ

ਕੋਟਲੀ ਸੂਰਤ ਮੱਲੀ ( ਗੁਰਦਾਸਪੁਰ ) 21 ਅਗਸਤ (ਕੁਲਦੀਪ ਸਿੰਘ ਨਾਗਰਾ) - ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਦਿੱਤੇ ਗਏ ਬੰਦ ਦੇ ਸੱਦੇ ਨੂੰ ਇਸ ਸਰਹੰਦੀ ਇਲਾਕੇ ਦੇ ਲੋਕਾਂ ਨੇ ਭਰਵਾਂ ਸਮਰਥਨ ਦਿੱਤਾ ਹੈ

Ad Position 21
No active advertisement
ਅਜੀਤ ਡੈਸਕ 21-08-2026

ਕੋਟਲੀ ਸੂਰਤ ਮੱਲੀ ( ਗੁਰਦਾਸਪੁਰ )  21  ਅਗਸਤ (ਕੁਲਦੀਪ ਸਿੰਘ ਨਾਗਰਾ) - ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਦਿੱਤੇ ਗਏ ਬੰਦ ਦੇ ਸੱਦੇ ਨੂੰ ਇਸ ਸਰਹੰਦੀ ਇਲਾਕੇ ਦੇ ਲੋਕਾਂ ਨੇ ਭਰਵਾਂ ਸਮਰਥਨ ਦਿੱਤਾ ਹੈ, ਤੇ ਕਸਬਾ ਕੋਟਲੀ ਸੂਰਤ ਮਲੀ ਸਮੇਤ ਨੇੜਲੇ ਅੱਡੇ ਸ਼ਿਕਾਰ ਦੇਹਰ  ਤੇ ਰਾਏਚੱਕ  ਮੁਕੰਮਲ ਬੰਦ ਹਨ  ਹਰ ਵਰਗ ਦੇ ਲੋਕਾਂ ਵੱਲੋਂ ਆਪਣੇ ਕਾਰੋਬਾਰ ਬੰਦ ਰੱਖੇ ਗਏ ਹਨ ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਾ ਜਨਰਲ ਸਕੱਤਰ ਕੁਲਵਿੰਦਰਜੀਤ ਸਿੰਘ ਅਠਵਾਲ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਇਸ ਸਰਹੰਦੀ ਇਲਾਕੇ ਅੰਦਰ ਹਰ ਵਰਗ ਦੇ ਲੋਕਾਂ ਵੱਲੋਂ ਵੱਡਾ ਹੁੰਗਾਰਾ  ਮਿਲਿਆ ਹੈ ਤੇ ਇਲਾਕੇ ਦੇ ਹਰ ਵਰਗ ਦੇ ਲੋਕਾਂ ਨੇ ਆਪਣੇ ਕਾਰੋਬਾਰ ਬੰਦ ਰੱਖੇ ਹਨ ਤੇ ਇਲਾਕੇ ਦੇ ਸਾਰੇ  ਮਾਨਤਾ ਪ੍ਰਾਪਤ ਸਕੂਲ ਬੰਦ ਹਨ।

Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ’ਚ ਬੰਦ ਨੂੰ ਨੂੰ ਮਿਲ ਰਿਹਾ ਪੂਰਨ ਹੁੰਗਾਰਾ ਅਗਲੀ ਖ਼ਬਰ ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
Ad Position 24