21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਬਠਿੰਡਾ ਬੱਸ ਅੱਡੇ ਅੱਗੇ ਧਰਨਾ

ਬਠਿੰਡਾ, 20 ਅਗਸਤ (ਅੰਮਿ੍ਤਪਾਲ ਸਿੰਘ ਵਲਾਣ):- ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ 'ਪੰਜਾਬ ਬੰਦ' ਦੀ ਕਾਲ ਤਹਿਤ ਬਠਿੰਡਾ ਬੱਸ ਅੱਡੇ ਅੱਗੇ ਧਰਨਾ ਸ਼ੁਰੂ ਹੋ ਗਿਆ।

Ad Position 21
No active advertisement
ਅਜੀਤ ਡੈਸਕ 21-08-2026

ਬਠਿੰਡਾ, 20 ਅਗਸਤ (ਅੰਮਿ੍ਤਪਾਲ ਸਿੰਘ ਵਲਾਣ):- ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ 'ਪੰਜਾਬ ਬੰਦ' ਦੀ ਕਾਲ ਤਹਿਤ ਬਠਿੰਡਾ ਬੱਸ ਅੱਡੇ ਅੱਗੇ ਧਰਨਾ ਸ਼ੁਰੂ ਹੋ ਗਿਆ। ਇਸ ਦੌਰਾਨ ਸੰਗਤਾਂ ਵੱਲੋਂ “ਸਤਿਨਾਮ ਵਾਹਿਗੁਰੂ, ਸਤਿਨਾਮ ਵਾਹਿਗੁਰੂ” ਦਾ ਜਾਪ ਕੀਤਾ ਜਾ ਰਿਹਾ ਹੈ। ਇਸ ਮੌਕੇ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਅੱਜ ਸਮੁੱਚੇ ਪੰਜਾਬ ਦੇ ਲੋਕ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ 'ਪੰਜਾਬ ਬੰਦ' ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਥਾਵਾਂ ’ਤੇ ਧਰਨੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਰ ਤਕੜੇ ਹੋ ਕੇ ਲੜਾਈ ਲੜਨੀ ਪਵੇਗੀ, ਤਾਂ ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਨੇੜਲੇ ਇਲਾਕਿਆਂ ਵਿੱਚ ਲੱਗੇ ਧਰਨਿਆਂ ਵਿੱਚ ਪਹੁੰਚ ਕੇ ਪੰਜਾਬ ਬੰਦ ਦੀ ਕਾਲ ਨੂੰ ਸਫ਼ਲ ਬਣਾਉਣ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤੇ ਖਾਲੜਾ ਦਾ ਬਾਜ਼ਾਰ ਬੰਦ ਰਿਹਾ ਅਗਲੀ ਖ਼ਬਰ ਕੌਮੀ ਇਨਸਾਫ ਮੋਰਚੇ ਦੇ ਬੰਦ ਨੂੰ ਕਲਾਨੌਰ ਵਿੱਚ ਭਰਵਾਂ ਸਮਰਥਨ
Ad Position 24