21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅੱਡਾ ਟਾਹਲੀ ਸਾਹਿਬ ਵਿਖੇ ਬੰਦ ਨੂੰ ਮਿਲਿਆ ਜੁਲਿਆ ਹੁੰਗਾਰਾ

ਟਾਹਲੀ ਸਾਹਿਬ, 21 ਅਗਸਤ (ਵਿਨੋਦ ਭੀਲੋਵਾਲ)- ਕੌਮੀ ਇਨਸਾਫ਼ ਮੋਰਚਾ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਅਨੁਸਾਰ ਪੂਰੇ ਪੰਜਾਬ 'ਚ ਸਵੇਰ ਸੱਤ ਵਜੇ ਤੋਂ ਦੁਪਹਿਰ ਦੋ ਵਜੇ ਤੱਕ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 21-08-2026

ਟਾਹਲੀ ਸਾਹਿਬ, 21 ਅਗਸਤ (ਵਿਨੋਦ ਭੀਲੋਵਾਲ)- ਕੌਮੀ ਇਨਸਾਫ਼ ਮੋਰਚਾ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਅਨੁਸਾਰ ਪੂਰੇ ਪੰਜਾਬ 'ਚ ਸਵੇਰ ਸੱਤ ਵਜੇ ਤੋਂ ਦੁਪਹਿਰ ਦੋ ਵਜੇ ਤੱਕ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕਿ ਉਨ੍ਹਾਂ ਬੰਦੀ ਸਿੰਘਾ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ, ਜੋ ਸਿੰਘ ਪਿਛਲੇ ਲੰਬੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਅਤੇ ਆਪਣੀਆਂ ਸਜ਼ਾਵਾਂ ਖਤਮ ਕਰ ਚੁੱਕੇ ਜਾਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ। ਇਸ ਤੋਂ ਇਲਾਵਾ ਭਾਈ ਜਗਤਾਰ ਸਿੰਘ ਹਵਾਰਾ, ਜੋ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ 'ਚ ਸਜ਼ਾ ਭੁਗਤ ਰਹੇ ਹਨ, ਉਨ੍ਹਾਂ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਬਿਮਾਰ ਮਾਂ ਨਾਲ ਕੁਝ ਸਮਾਂ ਬਿਤਾ ਸਕਣ। ਦੂਜੇ ਪਾਸੇ ਪੰਜਾਬ ਬੰਦ ਰੱਖਣ ਦੇ ਐਲਾਨ ਅਨੁਸਾਰ ਸਾਰੇ ਬਾਜ਼ਾਰ ਤੇ ਸਕੂਲ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ ਜਿਸ ਨੂੰ ਲੈ ਕੇ ਟਾਹਲੀ ਸਾਹਿਬ ਅੱਡੇ ਤੇ ਨੇੜਲੇ ਕਸਬਿਆਂ ਵਿਚ ਵੀ ਮਿਲਿਆ ਜੁਲਿਆ ਹੁੰਗਾਰਾ ਮਿਲਿਆ ਹੈ.ਪਰ ਕੁਝ ਪ੍ਰਾਈਵੇਟ ਸਕੂਲ ਖੁੱਲ੍ਹੇ ਹਨ। ਪਰ ਸਕੂਲਾਂ ਦੀਆਂ ਵੈਨਾਂ ਨਹੀਂ ਆਈਆਂ ਤੇ ਮਾਪਿਆਂ ਨੇ ਆਪਣੇ ਬੱਚੇ ਸਕੂਲ ਆਪ ਛੱਡ ਕੇ ਆ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਵਿੱਚ ਪੰਜਾਬ ਬੰਦ ਨੂੰ ਸਮਰਥਨ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਹਕੋਟ ਵਿੱਚ ਪੰਜਾਬ ਬੰਦ ਨੂੰ ਭਰਵਾਂ ਸਮਰਥਨ
Ad Position 24