ਤਲਵੰਡੀ ਸਾਬੋ 21 ਅਗਸਤ (ਰਣਜੀਤ ਸਿੰਘ ਰਾਜੂ) ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਦਮਦਮਾ ਸਾਹਿਬ ਚ ਭਰਪੂਰ ਹੁੰਗਾਰਾ ਮਿਲ ਰਿਹੈ ਉੱਥੇ ਹੀ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਿਆ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ, ਜਿਸ ਵਿੱਚ ਬੁੰਗਾ ਮਸਤੂਆਣਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਕਾਕਾ ਸਿੰਘ ਨੇ ਅਰਦਾਸ ਕੀਤੀ।ਗੱਲਬਾਤ ਕਰਦਿਆਂ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਜੇਲਾਂ ਵਿੱਚ ਲੰਬੇ ਸਮੇਂ ਤੋਂ ਬੰਦ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਅਰਦਾਸ ਕੀਤੀ ਗਈ ਹੈ ਕਿ ਬੰਦੀ ਸਿੰਘ ਜਲਦੀ ਆਪਣੇ ਘਰਾਂ ਨੂੰ ਪਰਤ ਸਕਣ।
ਤਾਜ਼ਾ ਖ਼ਬਰਾਂ
Free
ਬੰਦੀ ਸਿੰਘਾਂ ਦੀ ਰਿਹਾਈ ਲਈ ਬੁੰਗਾ ਮਸਤੂਆਣਾ ਸਾਹਿਬ ਵਿਖੇ ਕੀਤੀ ਗਈ ਅਰਦਾਸ
ਤਲਵੰਡੀ ਸਾਬੋ 21 ਅਗਸਤ (ਰਣਜੀਤ ਸਿੰਘ ਰਾਜੂ) ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਜਿੱਥੇ ਦਮਦਮਾ ਸਾਹਿਬ ਚ ਭਰਪੂਰ ਹੁੰਗਾਰਾ ਮਿਲ ਰਿਹੈ ਉੱਥੇ ਹੀ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਿਆ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ,
ਅਜੀਤ ਡੈਸਕ
21-08-2026