21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਗੁਰੂ ਹਰ ਸਹਾਏ ਵਿੱਚ ਪੂਰਨ ਅਸਰ, ਬਾਜ਼ਾਰ ਰਹੇ ਬੰਦ

ਗੁਰੂ ਹਰ ਸਹਾਏ, 21 ਅਗਸਤ (ਕਪਿਲ ਕੰਧਾਰੀ): ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦਾ ਅੱਜ ਗੁਰੂ ਹਰ ਸਹਾਏ ਸ਼ਹਿਰ ਵਿੱਚ ਪੂਰਨ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੀਆਂ ਜ਼ਿਆਦਾਤਰ ਦੁਕਾਨਾਂ, ਵਪਾਰਕ ਅਦਾਰੇ ਅਤੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਰਿਹਾ।

Ad Position 21
No active advertisement
ਅਜੀਤ ਡੈਸਕ 21-08-2026

ਗੁਰੂ ਹਰ ਸਹਾਏ, 21 ਅਗਸਤ (ਕਪਿਲ ਕੰਧਾਰੀ): ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦਾ ਅੱਜ ਗੁਰੂ ਹਰ ਸਹਾਏ ਸ਼ਹਿਰ ਵਿੱਚ ਪੂਰਨ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੀਆਂ ਜ਼ਿਆਦਾਤਰ ਦੁਕਾਨਾਂ, ਵਪਾਰਕ ਅਦਾਰੇ ਅਤੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਰਿਹਾ।
ਬੰਦ ਦੇ ਸੱਦੇ ਤਹਿਤ ਸਵੇਰੇ 7 ਵਜੇ ਤੋਂ ਹੀ ਬਾਜ਼ਾਰਾਂ ਵਿੱਚ ਦੁਕਾਨਾਂ ਦੇ ਸ਼ਟਰ ਬੰਦ ਰਹੇ। ਸੜਕਾਂ ’ਤੇ ਵੀ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਕਾਫ਼ੀ ਘੱਟ ਨਜ਼ਰ ਆਈ। ਵੱਖ-ਵੱਖ ਥਾਵਾਂ ’ਤੇ ਇਨਸਾਫ਼ ਪਸੰਦ ਜਥੇਬੰਦੀਆਂ ਦੇ ਆਗੂਆਂ ਧਰਤੀ ਧਕੇਲ ਸਿੰਘ, ਇਕਬਾਲ ਸਿੰਘ, ਜਤਿੰਦਰ ਸਿੰਘ, ਉਡੀਕ ਸਿੰਘ, ਬੂਟਾ ਸਿੰਘ, ਕਿਰਪਾਲ ਸਿੰਘ, ਸੁੱਚਾ ਸਿੰਘ ਨਾਗੀ ਅਤੇ ਬਲਕਾਰ ਸਿੰਘ ਵੱਲੋਂ ਬਜ਼ਾਰਾ ਵਿੱਚ ਆ ਕੇ ਲੋਕਾਂ ਤੇ ਦੁਕਾਨਦਾਰਾਂ ਨੂੰ ਬੰਦ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਉਹਨਾਂ ਵੱਲੋਂ ਐਚਡੀਐਫਸੀ ਬੈਂਕ ਦੇ ਬਾਹਰ ਜਾ ਕੇ ਵੀ ਬੈਂਕ ਮੈਨੇਜਰ ਨੂੰ ਅਪੀਲ ਕੀਤੀ ਕਿ ਉਹ 2 ਵਜੇ ਤੱਕ ਬੈਂਕ ਨੂੰ ਬੰਦ ਰੱਖਣ
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਦਾ ਮੁੱਖ ਮਕਸਦ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ’ਤੇ ਦਬਾਅ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਕਾਨੂੰਨ ਅਨੁਸਾਰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਠੋਸ ਕਦਮ ਚੁੱਕਣ ਦੀ ਮੰਗ ਕੀਤੀ।
ਬੰਦ ਦੇ ਮੱਦੇਨਜ਼ਰ ਗੁਰੂ ਹਰ ਸਹਾਏ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਡੀ ਐਸਪੀ ਰਾਜਵੀਰ ਸਿੰਘ ਦੀ ਅਗਵਾਈ ਹੇਠ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਮੁੱਖ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੀ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਹਨਾਂ ਨੇ ਕਿਹਾ ਵੀ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ ਜੇਕਰ ਕੋਈ ਵੀ ਇਸ ਦੌਰਾਨ ਉਲੰਘਣਾ ਕਰਦਾ ਪਾਇਆ ਜਾਂਦਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ
ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਆਮ ਵਪਾਰਕ ਗਤੀਵਿਧੀਆਂ ਪ੍ਰਭਾਵਿਤ ਰਹੀਆਂ। ਸਰਕਾਰੀ ਸਕੂਲਾਂ ਤੋਂ ਇਲਾਵਾ ਸ਼ਹਿਰ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲ ਵੀ ਬੰਦ ਰਹੇ। ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੌਰਾਨ ਗੁਰੂ ਹਰ ਸਹਾਏ ਦੇ ਲੋਕਾਂ ਵੱਲੋਂ ਮਿਲੇ ਸਹਿਯੋਗ ਕਾਰਨ ਸ਼ਹਿਰ ਦੀਆਂ ਗਲੀਆਂ ਅਤੇ ਮੁੱਖ ਬਾਜ਼ਾਰਾਂ ਵਿੱਚ ਪੂਰਨ ਬੰਦ ਦਾ ਮਾਹੌਲ ਦੇਖਣ ਨੂੰ ਮਿਲਿਆ।

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦ ਦਾ ਭਰਵਾਂ ਸਮਰਥਨ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਮੁਕੰਮਲ ਬੰਦ
Ad Position 24