21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਹਰਿਆਣਾ ਨੂੰ ਜੋੜਨ ਵਾਲਾ ਡੇਰਾਬੱਸੀ-ਬਰਵਾਲਾ ਮਾਰਗ ’ਤੇ ਲਾਇਆ ਜਾਮ

ਡੇਰਾਬੱਸੀ, 21 ਅਗਸਤ, (ਰਣਬੀਰ ਸਿੰਘ ਪੜ੍ਹੀ) ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਸੰਗਠਨਾਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਡੇਰਾਬੱਸੀ ਖੇਤਰ ਵਿੱਚ ਵੀ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਡੇਰਾਬੱਸੀ ਤੋਂ ਬਰਵਾਲਾ ਨੂੰ ਜਾਣ ਵਾਲੀ ਸੜਕ ’ਤੇ ਹਰਿਆਣਾ ਦੀ ਸਰਹੱਦ ਨੇੜੇ ਸਿੱਖ ਸੰਗਠਨਾਂ ਦੇ ਕਾਰਕੁਨਾਂ ਵੱਲੋਂ ਸੜਕ ’ਤੇ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 21-08-2026

ਡੇਰਾਬੱਸੀ ਸ਼ਹਿਰ ਦਾ ਬਾਜ਼ਾਰ ਪੂਰਨ ਤੌਰ ’ਤੇ ਬੰਦ ਰਿਹਾ, ਜਦਕਿ ਸੜਕਾਂ ’ਤੇ ਆਵਾਜਾਈ ਵੀ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਘੱਟ ਰਹੀ। ਸਵੇਰ ਤੋਂ ਹੀ ਸਿੱਖ ਸੰਗਠਨਾਂ ਦੇ ਆਗੂਆਂ ਅਤੇ ਕਾਰਕੁਨਾਂ ਵੱਲੋਂ ਲੋਕਾਂ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੇ ਹੱਕ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਜਾ ਰਹੀ ਸੀ।

ਇਸੇ ਦੌਰਾਨ ਵਾਰਿਸ ਪੰਜਾਬ ਦੇ ਪਾਰਟੀ ਨਾਲ ਸਬੰਧਤ ਹਰਪ੍ਰੀਤ ਸਿੰਘ ਅਮਲਾਲਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਡੇਰਾਬੱਸੀ ਸ਼ਹਿਰ ਵਿੱਚ ਲੋਕਾਂ ਨੂੰ ਬੰਦ ਦੇ ਸਮਰਥਨ ਦੀ ਅਪੀਲ ਕੀਤੀ ਗਈ। ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰਾਂ ਨੂੰ ਇਸ ਮਾਮਲੇ ਦਾ ਸਥਾਈ ਹੱਲ ਕੱਢਣਾ ਚਾਹੀਦਾ ਹੈ। ਰੋਸ ਪ੍ਰਦਰਸ਼ਨ ਦੌਰਾਨ ਸਿੱਖ ਸੰਗਠਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਨਾਭਾ 'ਚ ਮਿਲ ਰਿਹਾ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਮੁਕੰਮਲ ਤੌਰ ਤੇ ਬੰਦ ਅਗਲੀ ਖ਼ਬਰ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਪਾਤੜਾਂ ਸ਼ਹਿਰ ਅੰਦਰ ਬੰਦ ਨੂੰ ਮਿਲਿਆ ਰਲਵਾਂ ਮਿਲਵ...
Ad Position 24