21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਵਿਆਪਕ ਅਸਰ, ਬਾਜ਼ਾਰ ਰਹੇ ਬੰਦ

ਫਾਜ਼ਿਲਕਾ, 21 ਅਗਸਤ(ਪ੍ਰਦੀਪ ਕੁਮਾਰ): ਪੰਜਾਬ ਬੰਦ ਦਾ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਫਾਜ਼ਿਲਕਾ ਸ਼ਹਿਰ ਤੋਂ ਇਲਾਵਾ ਅਬੋਹਰ, ਜਲਾਲਾਬਾਦ ਅਤੇ ਮੰਡੀ ਅਰਨੀਵਾਲਾ ਵਿੱਚ ਵੀ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਵਪਾਰੀਆਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦਾ ਸਮਰਥਨ ਕੀਤਾ। ਇਸ ਦੌਰਾਨ ਪ੍ਰਾਈਵੇਟ ਸਕੂਲਾਂ ਵਿੱਚ ਵੀ ਛੁੱਟੀ ਰਹੀ, ਜਦਕਿ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਘੱਟ ਨਜ਼ਰ ਆਈ।

Ad Position 21
No active advertisement
ਅਜੀਤ ਡੈਸਕ 21-08-2026

ਸਵੇਰ ਤੋਂ ਹੀ ਫਾਜ਼ਿਲਕਾ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਵਪਾਰਕ ਅਦਾਰਿਆਂ ਦੇ ਸ਼ਟਰ ਡਾਊਨ ਰਹੇ। ਦੁਕਾਨਾਂ ਬੰਦ ਹੋਣ ਕਾਰਨ ਬਾਜ਼ਾਰਾਂ ਵਿੱਚ ਸੁੰਨਸਾਨੀ ਛਾਈ ਰਹੀ। ਬੰਦ ਦੇ ਮੱਦੇਨਜ਼ਰ ਕਈ ਪ੍ਰਾਈਵੇਟ ਸਕੂਲਾਂ ਵੱਲੋਂ ਵੀ ਛੁੱਟੀ ਕੀਤੀ ਗਈ, ਜਿਸ ਕਾਰਨ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਆਵਾਜਾਈ ਨਹੀਂ ਦੇਖੀ ਗਈ।

ਬਾਜ਼ਾਰ ਬੰਦ ਰਹਿਣ ਕਾਰਨ ਰੋਜ਼ਾਨਾ ਦੀ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੇਵੇਗਾ ।ਫਾਜ਼ਿਲਕਾ ਤੋਂ ਇਲਾਵਾ ਅਬੋਹਰ, ਜਲਾਲਾਬਾਦ ਅਤੇ ਮੰਡੀ ਅਰਨੀਵਾਲਾ ਵਿੱਚ ਵੀ ਪੰਜਾਬ ਬੰਦ ਦਾ ਅਸਰ ਸਾਫ਼ ਤੌਰ ’ਤੇ ਦੇਖਣ ਨੂੰ ਮਿਲਿਆ।

ਇਨ੍ਹਾਂ ਇਲਾਕਿਆਂ ਵਿੱਚ ਵੀ ਵਪਾਰੀਆਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਨੂੰ ਸਮਰਥਨ ਦਿੱਤਾ। ਕੁੱਲ ਮਿਲਾ ਕੇ ਪੰਜਾਬ ਬੰਦ ਕਾਰਨ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਜਨਜੀਵਨ ਪ੍ਰਭਾਵਿਤ ਰਿਹਾ ਅਤੇ ਬਾਜ਼ਾਰਾਂ ਵਿੱਚ ਆਮ ਦਿਨਾਂ ਦੇ ਮੁਕਾਬਲੇ ਘੱਟ ਰੌਣਕ ਦੇਖਣ ਨੂੰ ਮਿਲੀ।

Ad Position 22
No active advertisement
ਪਿਛਲੀ ਖ਼ਬਰ ਸੁਨਾਮ ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਪੰਜਾਬ ਬੰਦ ਦਾ ਲੁਧਿਆਣਾ 'ਚ ਦਿਖ ਰਿਹਾ ਮਿਲਿਆ ਜੁਲਿਆ ਅਸਰ
Ad Position 24